
ਲੁਧਿਆਣਾ (ਰਾਘਵ): ਪੀ.ਏ.ਯੂ. ਥਾਣੇ ਦੀ ਪੁਲਸ ਨੇ ਤੇਜ਼ ਰਫ਼ਤਾਰ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਟੱਕਰ ਮਾਰਨ ਵਾਲੇ ਬੋਲੈਰੋ ਜੀਪ ਦੇ ਡਰਾਈਵਰ ਵਿਰੁੱਧ ਗੈਰ-ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਥਾਣੇਦਾਰ ਹਰਚਰਨ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਹਰਪਾਲ ਸਿੰਘ ਵਾਸੀ ਪਿੰਡ ਆਇਲੀ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ ਕਿ ਉਸ ਦਾ ਪੁੱਤਰ ਮਨਪ੍ਰੀਤ ਸਿੰਘ ਰੰਧਾਵਾ ਮੋਟਰਸਾਈਕਲ 'ਤੇ ਜੈਨਪੁਰ ਵੱਲ ਜਾ ਰਿਹਾ ਸੀ।
ਇਸ ਦੌਰਾਨ ਬੋਲੈਰੋ ਜੀਪ ਦੇ ਡਰਾਈਵਰ ਸੁਨੀਲ ਕੁਮਾਰ ਵਾਸੀ ਜੋਸ਼ੀ ਨਗਰ ਨੇ ਉਸ ਦੇ ਪੁੱਤਰ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮਨਪ੍ਰੀਤ ਸਿੰਘ ਦੀ ਡੀ.ਐੱਮ.ਸੀ. ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਫਿਲਹਾਲ ਪੁਲਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।