
ਪਠਾਨਕੋਟ (ਰਾਘਵ): ਬੱਸ-ਕਾਰ ਦੀ ਟੱਕਰ ’ਚ ਦੋ ਲੋਕਾਂ ਦੀ ਮੌਤ ਹੋ ਗਈ। ਬੀਤੀ ਰਾਤ ਮਲਿਕਪੁਰ ਚੌਕ ’ਤੇ ਉੱਤਰ ਪ੍ਰਦੇਸ਼ ਦੀ ਇਕ ਬੱਸ ਗੁਰਦਾਸਪੁਰ ਦੇ ਰਹਿਣ ਵਾਲੇ ਲੋਕਾਂ ਦੀ ਕਾਰ ਨਾਲ ਟਕਰਾ ਗਈ, ਜਿਸ ’ਚ ਦੋ ਲੋਕ ਸਵਾਰ ਸਨ। ਐੱਸਐੱਸਐੱਫ ਟੀਮ ਮੌਕੇ ’ਤੇ ਪਹੁੰਚੀ ਪਰ ਕਾਰ ’ਚ ਸਵਾਰ ਇਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੂਜੇ ਵਿਅਕਤੀ ਦੀ ਵੀ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ। ਬੱਸ ਡਰਾਈਵਰ ਮੌਕੇ ਤੋਂ ਭੱਜ ਗਿਆ। ਮ੍ਰਿਤਕਾਂ ਦੀ ਪਛਾਣ ਕੇਸ਼ਵ ਤੇ ਹਰਸ਼ ਸ਼ਰਮਾ ਵਾਸੀ ਪਿੰਡ ਕੁੱਲਾ ਗੁਰਦਾਸਪੁਰ ਦੇ ਰੂਪ ਵਜੋਂ ਹੋਈ ਹੈ, ਜਿਨ੍ਹਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਠਾਨਕੋਟ ’ਚ ਰੱਖਿਆ ਗਿਆ ਹੈ। ਐੱਸਐੱਚਓ ਮੋਹਿਤ ਟਾਕ ਦਾ ਕਹਿਣਾ ਹੈ ਕਿ ਪੁਲਿਸ ਨੇ ਇਸ ਸਬੰਧ ’ਚ ਮਾਮਲਾ ਦਰਜ ਕਰ ਲਿਆ ਹੈ ਅਤੇ ਮੁਲਜ਼ਮ ਬੱਸ ਡਰਾਈਵਰ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।