Punjab: ਫਗਵਾੜਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 2 ਦੀ ਮੌਤ

by nripost

ਫਗਵਾੜਾ (ਰਾਘਵ) : ਫਗਵਾੜਾ ਵਿੱਚ ਕੌਮੀ ਰਾਜਮਾਰਗ ਨੰਬਰ-1 'ਤੇ ਪਿੰਡ ਚਹੇੜੂ ਦੇ ਲਾਗੇ ਇੱਕ ਤੇਜ਼ ਰਫਤਾਰ ਕਾਰ ਦੀ ਸੜਕ ਦੇ ਕੰਢੇ ਲੱਗੇ ਸਾਈਨ ਬੋਰਡ ਨਾਲ ਟੱਕਰ ਹੋਣ ਤੋਂ ਬਾਅਦ ਕਾਰ ਸਵਾਰ 2 ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਹਾਦਸੇ 'ਚ ਮਾਰੇ ਗਏ ਮ੍ਰਿਤਕ ਨੌਜਵਾਨਾਂ ਦੀ ਪਛਾਣ ਨਿਤੇਸ਼ ਸੈਣੀ ਪੁੱਤਰ ਜਰਨੈਲ ਸਿੰਘ ਵਾਸੀ ਊਨਾ (ਹਿਮਾਚਲ ਪ੍ਰਦੇਸ਼) ਅਤੇ ਰੋਬਨਪ੍ਰੀਤ ਸਿੰਘ ਪੁੱਤਰ ਪਲਵਿੰਦਰ ਸਿੰਘ ਵਾਸੀ ਕਾਹਨੂੰਵਾਨ (ਗੁਰਦਾਸਪੁਰ) ਦੱਸੀ ਜਾ ਰਹੀ ਹੈ।

ਥਾਣਾ ਸਦਰ ਦੀ ਪੁਲਸ ਨੇ ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਭੇਜ ਦਿੱਤਾ ਹੈ, ਜਿੱਥੇ ਖਬਰ ਲਿਖੇ ਜਾਣ ਤੱਕ ਸਰਕਾਰੀ ਡਾਕਟਰਾਂ ਦੀ ਟੀਮ ਵੱਲੋਂ ਮ੍ਰਿਤਕਾਂ ਦਾ ਪੋਸਟਮਾਰਟਮ ਕਰਕੇ ਲਾਸ਼ਾਂ ਇਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀਆਂ ਗਈਆਂ ਹਨ। ਪੁਲਸ ਵਾਪਰੇ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।

More News

NRI Post
..
NRI Post
..
NRI Post
..