Punjab: 3 ਭੈਣਾਂ ਦੇ ਇਕਲੌਤੇ ਭਰਾ ਦੀ ਕਰੰਟ ਲੱਗਣ ਕਾਰਨ ਮੌਤ, ਪਰਿਵਾਰ ”ਤੇ ਟੁੱਟਿਆ ਦੁੱਖਾਂ ਦਾ ਪਹਾੜ

by nripost

ਜ਼ੀਰਾ (ਨੇਹਾ): ਪਿੰਡ ਮਰੂੜ ਵਿੱਚ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਪਨਦੀਪ ਸਿੰਘ (18) ਪੁੱਤਰ ਸਾਧੂ ਸਿੰਘ ਵਜੋਂ ਹੋਈ ਹੈ। ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਪ੍ਰਚਾਰ ਸਕੱਤਰ ਗੁਰਭਾਗ ਸਿੰਘ ਮਰੂੜ ਨੇ ਦੱਸਿਆ ਕਿ ਉਸ ਦਾ ਭਤੀਜਾ ਸੁਪਨਦੀਪ ਸਿੰਘ ਘਰ ਦਾ ਕੰਮਕਾਰ ਕਰ ਰਿਹਾ ਸੀ ਤਾਂ ਅਚਾਨਕ ਉਸ ਦਾ ਹੱਥ ਬਿਜਲੀ ਦੀ ਨੰਗੀ ਤਾਰ ਨਾਲ ਲੱਗਣ ਕਾਰਨ ਉਸ ਨੂੰ ਕਰੰਟ ਲੱਗ ਗਿਆ।

ਕਰੰਟ ਲੱਗਣ ਕਾਰਨ ਉਹ ਬੇਹੋਸ਼ ਹੋ ਗਿਆ ਅਤੇ ਉਸ ਨੂੰ ਜ਼ੀਰਾ ਦੇ ਸੁਖਮਨੀ ਹਸਪਤਾਲ ਵਿੱਚ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਕਿਹਾ ਕਿ ਸੁਪਨਦੀਪ ਸਿੰਘ ਤਿੰਨ ਭੈਣਾਂ ਦਾ ਸਭ ਤੋਂ ਛੋਟਾ ਇਕਲੌਤਾ ਭਰਾ ਸੀ। ਸੁਪਨਦੀਪ ਸਿੰਘ ਦੀ ਮੌਤ ਨਾਲ ਪਿੰਡ ਵਿੱਚ ਸੋਗ ਹੈ।

More News

NRI Post
..
NRI Post
..
NRI Post
..