Punjab: ਪ੍ਰੇਮਿਕਾ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ

by nripost

ਮੋਗਾ (ਨੇਹਾ): ਮੋਗਾ ਜ਼ਿਲੇ ਦੇ ਪਿੰਡ ਰੋਡੇ ਦੇ ਰਹਿਣ ਵਾਲੇ ਰਮਨਦੀਪ ਸਿੰਘ (31) ਵਲੋਂ ਆਪਣੀ ਕਥਿਤ ਪ੍ਰੇਮਿਕਾ ਤੋਂ ਤੰਗ ਆ ਕੇ ਧਰਮਕੋਟ 'ਚ ਆਪਣੇ ਕਮਰੇ 'ਚ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਮ੍ਰਿਤਕ ਦੇ ਪਿਤਾ ਹਰਪਾਲ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਸ਼ੈਲਰ ਵਿੱਚ ਕੰਮ ਕਰਦਾ ਸੀ।

ਉਸ ਨੇ ਦੱਸਿਆ ਕਿ ਮੇਰੇ ਭਤੀਜੇ ਨੇ ਦੱਸਿਆ ਕਿ ਮੇਰੇ ਲੜਕੇ ਦੇ ਕਥਿਤ ਤੌਰ 'ਤੇ ਬਠਿੰਡਾ ਦੀ ਰਹਿਣ ਵਾਲੀ ਮਨਪ੍ਰੀਤ ਕੌਰ ਜੋ ਕਿ ਇੱਕ ਬੱਚੇ ਦੀ ਮਾਂ ਹੈ, ਨਾਲ ਸਬੰਧ ਸਨ, ਜੋ ਉਸ ਨੂੰ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰੱਖਣ ਲਈ ਤੰਗ-ਪ੍ਰੇਸ਼ਾਨ ਕਰਦੇ ਸਨ। ਮੇਰੇ ਬੇਟੇ ਨੇ ਉਸ ਨਾਲ ਰਹਿਣ ਤੋਂ ਇਨਕਾਰ ਕਰ ਦਿੱਤਾ। ਅਖੀਰ ਇਸ ਤੋਂ ਤੰਗ ਆ ਕੇ ਉਸਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਾਂਚ ਅਧਿਕਾਰੀ ਸਹਾਇਕ ਐਸ.ਐਚ.ਓ ਜਸਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਦਾ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।

More News

NRI Post
..
NRI Post
..
NRI Post
..