Punjab: ਸੰਗਰੂਰ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਦੀ ਮੌਤ

by nripost

ਸੰਗਰੂਰ (ਰਾਘਵ) : ਸੰਗਰੂਰ ਜ਼ਿਲ੍ਹੇ ਦੇ ਭਵਾਨੀਗੜ੍ਹ ਤੋਂ ਸੁਨਾਮ ਨੂੰ ਜਾਂਦੇ ਮੇਨ ਰੋਡ 'ਤੇ ਅੱਜ ਦੁਪਹਿਰ ਇਕ ਕਾਰ ਤੇ ਮੋਟਸਾਈਕਲ ਵਿਚਕਾਰ ਹੋਏ ਹਾਦਸੇ ’ਚ ਮੋਟਰਸਾਈਕਲ ਚਾਲਕ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਸੜਕ ਸੁਰੱਖਿਆ ਫੋਰਸ ਦੇ ਕਰਮਚਾਰੀ ਮੋਹਨਦੀਪ ਸਿੰਘ ਨੇ ਦੱਸਿਆ ਕਿ ਅੱਜ ਦੁਪਹਿਰ ਸਥਾਨਕ ਸ਼ਹਿਰ ਤੋਂ ਸੁਨਾਮ ਨੂੰ ਜਾਂਦੀ ਮੁੱਖ ਸੜਕ ਉਪਰ ਪਿੰਡ ਫੱਗੂਵਾਲਾ ਨੇੜੇ ਇਕ ਮੋਟਰਸਾਈਕਲ ਤੇ ਕਾਰ ਵਿਚਕਾਰ ਟੱਕਰ ਹੋ ਗਈ ਤੇ ਇਸ ਹਾਦਸੇ ’ਚ ਮੋਟਰਸਾਈਕਲ ਚਾਲਕ ਨਰਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਦਿਆਲਪੁਰਾ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ।

ਉਸ ਨੂੰ ਇਲਾਜ ਲਈ ਜਦੋਂ ਭਵਾਨੀਗੜ੍ਹ ਸਰਕਾਰੀ ਹਸਪਤਾਲ ਵਿਖੇ ਲਿਆਂਦਾ ਗਿਆ ਤਾਂ ਇੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ।