ਪੰਜਾਬ ਦੇ ਵਿਚ ਮੌਸਮ ਦਾ ਹਾਲ

by mediateam

ਜਿੱਥੇ ਕਲ ਪੰਜਾਬ ਦਿਆਂ ਕਈ ਥਾਵਾਂ ਵਿੱਚ ਭਾਰੀ ਬਾਰਸ਼ ਦੇਖਣ ਨੂੰ ਮਿਲੀ ਹੈ ਉੱਥੇ ਪੰਜਾਬ ਅਤੇ ਹਰਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਸੀਮਾ ਦੇ ਨੇੜੇ ਦਰਜ ਕੀਤਾ ਗਿਆ। ਇਸ ਦੌਰਾਨ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 34.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਦੇ ਅੰਮ੍ਰਿਤਸਰ ਵਿੱਚ ਬਾਰਸ਼ ਹੋਈ ਅਤੇ ਵੱਧ ਤੋਂ ਵੱਧ ਤਾਪਮਾਨ 27.3 ਡਿਗਰੀ ਸੈਲਸੀਅਸ ਰਿਹਾ ਜੋ ਆਮ ਨਾਲੋਂ ਸੱਤ ਡਿਗਰੀ ਘੱਟ ਹੈ। ਅੰਬਾਲਾ, ਹਰਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 34.8 ਡਿਗਰੀ ਸੈਲਸੀਅਸ ਰਿਹਾ।ਦੂਜੇ ਪਾਸੇ ਉੱਤਰ ਪ੍ਰਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕਿਤੇ ਭਾਰੀ ਤੇ ਕਿਤੇ ਹੌਲੀ ਬਾਰਸ਼ ਹੋਈ। ਪੂਰਬੀ ਖੇਤਰਾਂ ਵਿੱਚ ਕਈ ਥਾਵਾਂ 'ਤੇ ਤੇਜ਼ ਗਰਜ ਅਤੇ ਚਮਕ ਦੇ ਨਾਲ ਬਾਰਸ਼ ਹੋਈ, ਜਦਕਿ ਦਿੱਲੀ ਵਿੱਚ ਕੁਝ ਥਾਵਾਂ 'ਤੇ ਮੀਂਹ ਪਿਆ ਅਤੇ ਮੌਸਮ ਗਰਮ ਅਤੇ ਨਮੀ ਵਾਲਾ ਸੀ।


ਤੁਹਾਨੂੰ ਦੱਸ  ਦੇਈਏ ਕਿ ਮੌਸਮ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ,ਹੈ  ਜਦਕਿ ਸ਼ੁੱਕਰਵਾਰ ਨੂੰ ਘੱਟੋ ਘੱਟ ਤਾਪਮਾਨ 26.3 ਡਿਗਰੀ ਸੈਲਸੀਅਸ ਰਿਹਾ। ਅਧਿਕਾਰੀ ਨੇ ਕਿਹਾ ਕਿ ਅਨੁਪਾਤ 'ਚ ਨਮੀ 69 ਪ੍ਰਤੀਸ਼ਤ ਅਤੇ 77 ਪ੍ਰਤੀਸ਼ਤ ਦੇ ਵਿਚਕਾਰ ਹੈ। ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਬੱਦਲਵਾਈ ਨਾਲ ਸ਼ਹਿਰ ਵਿੱਚ ਹਲਕੀ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ।