ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਭਾਜਪਾ ‘ਚ ਹੋਵੇਗੀ ਸ਼ਾਮਲ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਭਲਕੇ ਭਾਜਪਾ ਵਿੱਚ ਸ਼ਾਮਲ ਹੋਵੇਗੀ। ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਬਹੁਤ ਸਾਰੇ ਕਲਾਕਾਰ , ਅਦਾਕਾਰ ਅਤੇ ਸਿਆਸੀ ਲੀਡਰ ਲਗਾਤਾਰ ਭਾਜਪਾ ਵਿੱਚ ਸ਼ਾਮਿਲ ਹੋ ਰਹੇ ਹਨ। ਹੁਣ ਖ਼ਬਰਾਂ ਇਹ ਵੀ ਆ ਰਹੀਆਂ ਹਨ ਕਿ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੀ ਭਲਕੇ ਭਾਜਪਾ ਦਾ ਪੱਲਾ ਫੜਨ ਜਾ ਰਹੀ ਹੈ।

ਦੱਸਣਯੋਗ ਹੈ ਕਿ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਪਿਛਲੇ ਮਹੀਨੇ ਇੱਕ ਵੱਡਾ ਖੁਲਾਸਾ ਕਰਦਿਆਂ ਕਿਹਾ ਸੀ ਕਿ ਪੰਜਾਬ ਦਾ ਇੱਕ ਵਿਧਾਇਕ ਉਨ੍ਹਾਂ 'ਤੇ ਮਾਸੂਮ ਲੜਕੇ ਨੂੰ ਫਸਾਉਣ ਲਈ ਦਬਾਅ ਪਾ ਰਿਹਾ ਹੈ। ਇਸ ਦੌਰਾਨ ਉੁਨ੍ਹਾਂ ਨੇ ਕਿਹਾ ਕਿ ਜੇਕਰ ਮੈਂ ਉਸ ਦਾ ਨਾਂ ਜਨਤਕ ਕਰ ਦਿੰਦੀ ਹਾਂ ਤਾਂ ਚੋਣਾਂ 'ਚ ਕਿਸੇ ਪਾਰਟੀ ਦਾ 5 ਫੀਸਦੀ ਵੋਟ ਬੈਂਕ ਖਿਸਕ ਜਾਵੇਗਾ ਤੇ ਪੰਜਾਬ ਦੀ ਰਾਜਨੀਤੀ 'ਚ ਭੂਚਾਲ ਆ ਜਾਵੇਗਾ। ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਪਿਛਲੇ ਕੁਝ ਮਹੀਨਿਆਂ ਫੋਨ 'ਤੇ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਉਹ ਇਸ ਸਭ ਤੋਂ ਬਹੁਤ ਦੁਖੀ ਹਨ।

ਵਿਧਾਇਕ ਦਾ ਨਾਂ ਦੱਸੇ ਬਿਨਾਂ ਉਨ੍ਹਾਂ ਇਥੋਂ ਤੱਕ ਕਹਿ ਦਿੱਤਾ ਸੀ ਕਿ ਮੈਂ ਕਿਸੇ ਦੇ ਪਿਓ ਤੋਂ ਨਹੀਂ ਡਰਦੀ ਮੇਰਾ ਕੋਈ ਕੁਝ ਨਹੀਂ ਵਿਗਾੜ ਸਕਦਾ, ਜੇਕਰ ਮਹਿਲਾ ਕਮਿਸ਼ਨ ਨੂੰ ਧਮਕੀਆਂ ਦੇਣ ਵਾਲਿਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਭਾਰਤ ਸਰਕਾਰ ਨੂੰ ਸਾਰੇ ਕਮਿਸ਼ਨ ਬੰਦ ਕਰ ਦੇਣੇ ਚਾਹੀਦੇ ਹਨ। ਪੰ

More News

NRI Post
..
NRI Post
..
NRI Post
..