Punjab: ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

by nripost

ਫਤਿਆਬਾਦ (ਨੇਹਾ): ਥਾਣਾ ਗੋਇੰਦਵਾਲ ਅਧੀਨ ਆਉਂਦੇ ਕਸਬਾ ਫਤਿਆਬਾਦ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਚਾਰ ਬੱਚਿਆਂ ਦੇ ਪਿਤਾ ਦੀ ਮੌਤ ਹੋ ਗਈ ਹੈ। ਮ੍ਰਿਤਕ ਗੁਰਵਿੰਦਰ ਸਿੰਘ ਮਿੰਟੂ (30) ਦੀ ਪਤਨੀ ਰਾਜਵਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਨਸ਼ੇ ਕਰਨ ਦਾ ਆਦੀ ਸੀ। ਬੀਤੀ ਰਾਤ ਗੁਰਵਿੰਦਰ ਸਿੰਘ ਮਿੰਟੂ ਨੇ ਨਸ਼ੇ ਦੀ ਓਵਰਡੋਜ਼ ਲੈ ਲਈ, ਜਿਸ ਕਾਰਨ ਉਸ ਦੀ ਹਾਲਤ ਜਿਆਦਾ ਵਿਗੜਨ ਕਾਰਨ ਮੌਤ ਹੋ ਗਈ।

ਮ੍ਰਿਤਕ ਦੇ ਪਿਤਾ ਕਾਬਲ ਸਿੰਘ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਚਾਰ ਬੱਚਿਆ ਦਾ ਬਾਪ ਹੈ ਅਤੇ ਮਿਹਨਤ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਿਹਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਇਲਾਕੇ ਵਿੱਚ ਨਸ਼ੇ ਪਹਿਲਾਂ ਵਾਂਗ ਵਿਕ ਰਹੇ ਹਨ ਪਰ ਪੁਲੀਸ ਪ੍ਰਸਾਸ਼ਨ ਨਸ਼ਿਆਂ ਖਿਲਾਫ਼ ਸਿਰਫ ਖ਼ਾਨਾਪੂਰਤੀ ਤੱਕ ਸੀਮਤ ਹੈ। ਪੀੜਤ ਪਰਿਵਾਰ ਨੇ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਨੂੰ ਮਹਿਜ਼ ਖਾਨਾਪੂਰਤੀ ਦੱਸਦਿਆਂ ਮੰਗ ਕੀਤੀ ਕਿ ਨਸ਼ਿਆਂ ’ਤੇ ਮੁਕੰਮਲ ਰੋਕ ਲਾਈ ਜਾਵੇ।

More News

NRI Post
..
NRI Post
..
NRI Post
..