Punjab: ਟਾਂਡਾ ‘ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਮੌਤ

by nripost

ਹੋਸ਼ਿਆਰਪੂਰ (ਰਾਘਵ) : ਨੇੜਲੇ ਪਿੰਡ ਕਮਾਲਪੁਰ ਵਿਚ ਅੱਜ ਦੁਪਹਿਰ ਸਮੇਂ ਇਕ ਵਿਅਕਤੀ ਨੇ ਆਪਣੇ ਆਪ ਨੂੰ ਰਿਵਾਲਵਰ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਘਟਨਾ ਦੁਪਹਿਰ ਕਰੀਬ 3 ਵਜੇ ਦੀ ਦੱਸੀ ਜਾ ਰਹੀ ਹੈ ਜਦੋਂ ਇਕ ਵਿਅਕਤੀ ਨੇ ਕਿਸੇ ਕਾਰਨ ਰਿਵਾਲਵਰ ਨਾਲ ਆਪਣੇ ਸਿਰ ਵਿਚ ਗੋਲੀ ਮਾਰ ਲਈ। ਗੰਭੀਰ ਜ਼ਖਮੀ ਹਾਲਤ ਵਿਚ ਉਕਤ ਨੂੰ ਨੂੰ ਸਰਕਾਰੀ ਹਸਪਤਾਲ ਟਾਂਡਾ ਪਹੁੰਚਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਛਾਣ ਲਾਭ ਸਿੰਘ ਦੇ ਰੂਪ ਵਿਚ ਹੋਈ ਹੈ ਜੋ ਦੋ ਬੱਚਿਆਂ ਦਾ ਬਾਪ ਸੀ।

ਇਸ ਸਬੰਧੀ ਥਾਣਾ ਟਾਂਡਾ ਦੇ ਮੁਖੀ ਗੁਰਿੰਦਰਜੀਤ ਸਿੰਘ ਨਾਗਰਾ ਆਪਣੀ ਟੀਮ ਸਮੇਤ ਮੌਕੇ 'ਤੇ ਪਹੁੰਚੇ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ। ਇਸ ਘਟਨਾ ਦੀ ਖ਼ਬਰ ਸੁਣਦਿਆਂ ਹੀ ਇਲਾਕੇ ਵਿਚ ਸਨਸਨੀ ਫੈਲ ਗਈ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ।