ਅਮਰੀਕਾ ‘ਚ ਪੰਜਾਬੀ ਜੋੜੇ ਦਾ ਗੋਲੀਆਂ ਮਾਰ ਕੇ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਮਰੀਕਾ ਦੇ ਕੈਲੀਫੋਰਨੀਆ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੰਜਾਬੀ ਜੋੜੇ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਡੇਵਿਡ ਸਟ੍ਰੀਟ 'ਚ ਪੁਲਿਸ ਨੂੰ ਇੱਕ ਫੋਨ ਆਇਆ, ਜਦੋ ਪੁਲਿਸ ਨੇ ਮੌਕੇ 'ਤੇ ਪਹੁੰਚ ਦੇਖਿਆ ਤਾਂ ਉਨ੍ਹਾਂ ਨੂੰ ਇੱਕ ਮਹਿਲਾ ਦੀ ਲਾਸ਼ ਮਿਲੀ। ਜਿਸ ਦੇ ਗੋਲੀਆਂ ਦੇ ਨਿਸ਼ਾਨ ਸੀ । ਪੁਲਿਸ ਵਲੋਂ ਮਹਿਲਾ ਦਾ ਪਤੀ ਰਡਾਰ 'ਤੇ ਸੀ ਪਰ ਕੁਝ ਸਮੇ ਬਾਅਦ ਪੁਲਿਸ ਨੂੰ ਮਹਿਲਾ ਦੇ ਪਤੀ ਦੀ ਲਾਸ਼ ਮੈਨਟੀਕੇ ਤੋਂ 55 ਮੀਲ ਦੂਰ ਖੇਤਾਂ 'ਚੋ ਬਰਾਮਦ ਹੋਈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ । ਅਧਿਕਾਰੀਆਂ ਨੇ ਕਿਹਾ ਇਹ ਘਰੇਲੂ ਹਿੰਸਾ ਦਾ ਮਾਮਲਾ ਵੀ ਹੋ ਸਕਦਾ ਹੈ । ਉਨ੍ਹਾਂ ਨੇ ਕਿਹਾ ਅਜਿਹਾ ਲੱਗ ਰਿਹਾ ਕਿ ਵਿਅਕਤੀ ਨੇ ਪਤਨੀ ਨੂੰ ਗੋਲੀ ਮਾਰਨ ਤੋਂ ਬਾਅਦ ਖੁਦ ਵੀ ਖ਼ੁਦਕੁਸ਼ੀ ਕਰ ਲਈ । ਮ੍ਰਿਤਕਾਂ ਦੀ ਪਛਾਣ ਜਗਜੀਤ ਸਿੰਘ ਜ਼ਿਲ੍ਹਾ ਮੋਗਾ ਨਾਲ ਸਬੰਧਤ ਦੇ ਰੂਪ 'ਚ ਹੋਈ ਹੈ । ਦੋਵਾਂ ਦੇ 2 ਮੁੰਡੇ ਵੀ ਹਨ, ਜਿਨ੍ਹਾਂ ਦੀ ਉਮਰ 6 ਸਾਲ ਤੇ 4 ਸਾਲ ਦੱਸੀ ਜਾ ਰਹੀ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ ਹੈ ।