ਤਿੰਨ ਮਹੀਨੇ ਪਹਿਲਾਂ ਕੈਨੇਡਾ ਗਏ ਤਲਵੰਡੀ ਭਾਈ ਦੇ ਨੌਜਵਾਨ ਦੀ ਸਰੀ ’ਚ ਮੌਤ

by vikramsehajpal

ਤਲਵੰਡੀ ਭਾਈ (ਸਰਬ): ਇੱਥੋਂ ਦੇ ਇਕ ਨੌਜਵਾਨ ਦੀ ਕੈਨੇਡਾ ਦੇ ਸਰੀ ਵਿਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਤਲਵੰਡੀ ਭਾਈ ਦੇ ਸੀਬਾ ਅਰੋੜਾ ਦਾ ਪੁੱਤਰ ਸੰਜੀਵ ਕੁਮਾਰ ਸਚਦੇਵਾ ਅਜ਼ੀਜ਼ ਹੋਟਲ ਵਾਲਾ ਤਿੰਨ ਮਹੀਨੇ ਪਹਿਲਾਂ ਹੀ ਕੈਨੇਡਾ ਵਿਚ ਪੜ੍ਹਾਈ ਕਰਨ ਗਿਆ ਸੀ ਪਰ ਬੀਤੇ ਕੱਲ੍ਹ ਸੜਕ ਹਾਦਸੇ ਵਿਚ ਉਸ ਅਤੇ ਉਸ ਦੇ ਇਕ ਹੋਰ ਸਾਥੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦੇ ਦੋ ਸਾਥੀ ਗੰਭੀਰ ਜ਼ਖ਼ਮੀ ਹੋ ਗਏ।

ਉਨ੍ਹਾਂ ਦੀ ਮੌਤ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸਤਪਾਲ ਸਿੰਘ, ਪ੍ਰਧਾਨ ਨਗਰ ਕੌਂਸਲ ਤਰਸੇਮ ਸਿੰਘ ਮੱਲਾ, ਕਾਂਗਰਸ ਕਮੇਟੀ ਦੇ ਪ੍ਰਧਾਨ ਰੂਪ ਲਾਲ ਵੱਤਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸੰਤੋਸ਼ ਕੁਮਾਰ ਮੰਗਲਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰੁਪਿੰਦਰ ਸਿੰਘ ਮੋਨੂੰ, ਮਨਜੀਤ ਸਿੰਘ ਢਿੱਲੋਂ, ਗੁਰਜੰਟ ਸਿੰਘ ਕਾਲੀਏ ਵਾਲਾ, ਅਸ਼ਵਨੀ ਕੁਮਾਰ ਗੁਲਾਟੀ, ਸੁੱਚਪਾਲ ਸਿੰਘ ਅਰੋੜਾ ਨੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ।