ਭਾਰਤੀ ਨੌਜਵਾਨ ਦੀ ਅਮਰੀਕਾ ’ਚ ਸੜਕ ਹਾਦਸੇ ਦੌਰਾਨ ਮੌਤ

by vikramsehajpal

ਨਿਊਜਰਸੀ (ਦੇਵ ਇੰਦਰਜੀਤ)- ਬੇਗੋਵਾਲ ਵਿੱਚ ਉਸ ਸਮੇਂ ਸ਼ੋਕ ਦੀ ਲਹਿਰ ਦੌੜ ਗਈ, ਜਦੋਂ ਨਗਰ ਪੰਚਾਇਤ ਬੇਗੋਵਾਲ ਦੇ ਪ੍ਰਧਾਨ ਰਜਿੰਦਰ ਸਿੰਘ ਲਾਡੀ ਦੇ ਅਮਰੀਕਾ ਵਿੱਚ ਰਹਿੰਦੇ ਵੱਡੇ ਭਰਾ ਰਘਬੀਰ ਸਿੰਘ (45) ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ।

ਉਨ੍ਹਾਂ ਦੱਸਿਆ ਕਿ ਰਘਬੀਰ ਸਿੰਘ ਲਗਪਗ 25 ਸਾਲ ਤੋਂ ਅਮਰੀਕਾ ਵਿੱਚ ਰਹਿੰਦਾ ਸੀ। ਉਹ ਇਸ ਸਮੇਂ ਅਮਰੀਕਾ ਦੇ ਨਿਊਜਰਸੀ ਸ਼ਹਿਰ ਵਿੱਚ ਆਪਣੀ ਪਤਨੀ, ਇੱਕ ਧੀ ਤੇ ਪੁੱਤਰ ਨਾਲ ਪੱਕੇ ਤੌਰ ’ਤੇ ਰਹਿ ਰਿਹਾ ਸੀ। ਬੀਤੀ ਰਾਤ ਰਘਬੀਰ ਦੀ ਪਤਨੀ ਨੇ ਉਨ੍ਹਾਂ ਨੂੰ ਫੋਨ ਰਾਹੀਂ ਕਾਰ ਹਾਦਸੇ ਬਾਰੇ ਜਾਣਕਾਰੀ ਦਿੱਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ, ਯੁਵਰਾਜ ਭੁਪਿੰਦਰ ਸਿੰਘ ਤੇ ਹੋਰ ਸਿਆਸੀ ਹਸਤੀਆਂ ਤੇ ਸਮਾਜ ਸੇਵੀ ਜਥੇਬੰਦੀਆਂ ਨੇ ਰਘਬੀਰ ਸਿੰਘ ਦੀ ਮੌਤ ’ਤੇ ਦੁੱਖ ਪ੍ਰਗਟ ਕੀਤਾ।

More News

NRI Post
..
NRI Post
..
NRI Post
..