ਪੰਜਾਬੀ ਭਾਰਤੀ ਹਾਕੀ ਟੀਮ ਖਿਡਾਰੀਆਂ ਨੂੰ ਨੌਕਰੀ ਦਿੱਤੀ ਜਾਵੇਗੀ : ਚਰਨਜੀਤ ਸਿੰਘ ਚੰਨੀ

by vikramsehajpal

ਚੰਡੀਗੜ੍ਹ (ਦੇਵ ਇੰਦਰਜੀਤ) : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਉਨ੍ਹਾਂ ਦੀ ਇੱਛਾ ਅਨੁਸਾਰ ਨੌਕਰੀ ਦਿੱਤੀ ਜਾਵੇਗੀ ਜਿਸ ਲਈ ਖੇਡ ਵਿਭਾਗ ਨੂੰ ਅਗਲੀ ਕੈਬਨਿਟ ਵਿੱਚ ਏਜੰਡਾ ਲਿਆਉਣ ਲਈ ਆਖਿਆ ਗਿਆ ਹੈ। ਸਾਰੇ ਖਿਡਾਰੀਆਂ ਨੂੰ ਯੋਗਤਾ ਅਨੁਸਾਰ ਪੀ.ਸੀ.ਐੱਸ. ਜਾਂ ਡੀ.ਐੱਸ.ਪੀ. ਜਾਂ ਖੇਡ ਵਿਭਾਗ ਵਿਚ ਇਸ ਦੇ ਬਰਾਬਰ ਦਾ ਕੋਈ ਵੀ ਅਹੁਦਾ ਲੈਣ ਦੀ ਖੁੱਲ੍ਹੀ ਪੇਸ਼ਕਸ਼ ਵੀ ਕੀਤੀ।

ਮੁੱਖ ਮੰਤਰੀ ਨੇ ਇਹ ਗੱਲ ਅੱਜ ਮੁੱਖ ਮੰਤਰੀ ਦਫਤਰ ਵਿਖੇ ਦੂਜੀ ਕੈਬਨਿਟ ਮੀਟਿੰਗ ਦੌਰਾਨ ਸਾਰੇ ਹਾਕੀ ਖਿਡਾਰੀਆਂ ਨੂੰ ਕਹੀ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਹਰ ਖਿਡਾਰੀ ਦੇ ਨਾਮ ’ਤੇ ਵੱਡਾ ਸਟੇਡੀਅਮ ਬਣਾਇਆ ਜਾਵੇਗਾ। ਇਹ ਫੈਸਲਾ ਆਉਣ ਵਾਲੇ ਖਿਡਾਰੀਆਂ ਨੂੰ ਉਤਸ਼ਾਹਤ ਕਰੇਗਾ।

ਓਲੰਪਿਕ ਖੇਡਾਂ ਵਿੱਚ 41 ਸਾਲ ਬਾਅਦ ਹਾਕੀ ਟੀਮ ਵੱਲੋਂ ਤਮਗਾ ਜਿੱਤਣ ਦੀ ਖੁਸ਼ੀ ਵਿੱਚ ਸਾਰੇ ਖਿਡਾਰੀਆਂ ਨੂੰ ਅੱਜ ਪੰਜਾਬ ਸਰਕਾਰ ਵੱਲੋਂ ਅੱਜ ਦੀ ਕੈਬਨਿਟ ਮੀਟਿੰਗ ਵਿੱਚ ਉਚੇਚੇ ਤੌਰ ਉਤੇ ਬੁਲਾਇਆ ਸੀ।