ਪੰਜਾਬੀ ਗਾਇਕ ਬਲਵਿੰਦਰ ਸਫ਼ਰੀ ਦੀ ਹੋਈ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਭੰਗੜਾ ਸਟਾਰ ਗਾਇਕ ਬਲਵਿੰਦਰ ਸਫ਼ਰੀ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਗਾਇਕ ਬਲਵਿੰਦਰ ਸਫ਼ਰੀ ਸਾਡੇ ਵਿੱਚ ਨਹੀਂ ਰਹੇ ਹਨ। 63 ਸਾਲ ਦੀ ਉਮਰ ਵਿੱਚ ਉਨ੍ਹਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਦੇ ਪਰਿਵਾਰ ਨੇ ਮੌਤ ਦੀ ਜਾਣਕਾਰੀ ਦਿੱਤੀ ਹੈ। ਦੱਸ ਦਈਏ ਕਿ ਪੰਜਾਬ ਦੇ ਜੰਮਪਲ ਗਾਇਕ ਬਲਵਿੰਦਰ ਸਫ਼ਰੀ ਨੂੰ ਭੰਗੜਾ ਸਟਾਰ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ।

ਉਨ੍ਹਾਂ ਨੇ ਸਾਲ 1990 ਵਿੱਚ ਸਫ਼ਾਰੀ ਬੁਆਏਜ਼ ਬੈਂਡ ਬਣਾਇਆ ਸੀ। ਬਲਵਿੰਦਰ ਸਫ਼ਰੀ ਨੇ ਪਣੇ ਗੀਤਾਂ ਨਾਲ ਲੋਕਾਂ ਦੇ ਦਿਲਾਂ 'ਚ ਖ਼ਾਸ ਜਗ੍ਹਾ ਬਣਾਈ ਹੈ। ਬਲਵਿੰਦਰ ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਜਾਣਿਆ ਪਛਾਣਿਆ ਨਾਮ ਸੀ। ਉਨ੍ਹਾਂ ਦੀ ਮੌਤ ਦੀ ਖ਼ਬਰ ਸੁਣ ਕੇ ਸੋਗ ਦੀ ਲਹਿਰ ਦੌੜ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਬਲਵਿੰਦਰ ਸਿੰਘ ਕਾਫੀ ਸਮੇ ਤੋਂ ਬਿਮਾਰ ਸੀ। ਅਪ੍ਰੈਲ 'ਚ ਉਨ੍ਹਾਂ ਨੂੰ ਦਿਲ ਦੀ ਤਕਲੀਫ ਕਾਰਨ ਹਸਪਤਾਲ ਭਰਤੀ ਕਟਵਾਇਆ ਗਿਆ ਸੀ। ਕੁਝ ਸਮੇ ਬਾਅਦ ਉਨ੍ਹਾਂ ਦੀ ਬਾਈਪਾਸ ਸਰਜਰੀ ਹੋਈ ਸੀ। ਇਸ ਦੌਰਾਨ ਉਨ੍ਹਾਂ ਨੂੰ ਹੋਰ ਵੀ ਸਮੱਸਿਆਵਾਂ ਹੋ ਲਗਿਆ ਸੀ।

ਜਿਸ ਤੋਂ ਬਾਅਦ ਉਨ੍ਹਾਂ ਦਾ ਅਪ੍ਰੇਸ਼ਨ ਕੀਤਾ ਗਿਆ ਪਰ ਇਸ ਅਪ੍ਰੇਸ਼ਨ ਤੋਂ ਬਾਅਦ ਇਹ ਕੌਮਾਂ ਵਿੱਚ ਚਲੇ ਗਏ ਸੀ। ਉਨ੍ਹਾਂ ਨੂੰ ਕੁਝ ਦਿਨ ਪਹਿਲਾ ਹੀ ਛੁੱਟੀ ਦਿੱਤੀ ਗਈ ਸੀ। ਗੁਰਦਾਸ ਮਾਨ ਤੇ ਨੀਰੂ ਬਾਜਵਾ ਨੇ ਬਲਵਿੰਦਰ ਸਫਾਰੀ ਦੇ ਦਿਹਾਂਤ ਤੇ ਦੁੱਖ ਜਤਾਇਆ ਹੈ। ਗਾਇਕ ਬਲਵਿੰਦਰ ਸਫ਼ਰੀ ਨੇ 'ਨੀ ਤੂੰ ਅੰਬਰਾਂ ਤੋਂ ਆਈ ਹੋਈ ਹੂਰ ਸੋਹਣੀਏ' ਗੀਤ ਗਾਏ ਹਨ ।