ਜਲੰਧਰ (ਵਿਕਰਮ ਸਹਿਜਪਾਲ) : ਅੱਜ ਪੰਜਾਬੀ ਗਾਇਕ ਹਰਫ ਚੀਮਾ ਚੁੱਪ ਚੁਪੀਤੇ ਵਿਆਹ ਦੇ ਬੰਧਨ 'ਚ ਬੱਝ ਗਏ ਹਨ।

ਹਰਫ ਚੀਮਾ ਦੇ ਵਿਆਹ 'ਚ ਕਈ ਪੰਜਾਬੀ ਗਾਇਕਾਂ ਨੇ ਸ਼ਿਰਕਤ ਕੀਤੀ।

ਹਰਫ ਦਾ ਆਖਰੀ ਰਿਲੀਜ਼ ਹੋਇਆ ਗੀਤ 'ਗੱਲਬਾਤ' ਹੈ, ਜਿਸ ਨੂੰ ਯੂਟਿਊਬ 'ਤੇ 11 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।

ਦੱਸਣਯੋਗ ਹੈ ਕਿ ਹਰਫ ਚੀਮਾ 'ਹੰਝੂ', 'ਜੁਦਾ', 'ਯਾਰੀਆਂ' ਤੇ 'ਗੱਲਬਾਤ' ਵਰਗੇ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਹਨ।



