ਪੰਜਾਬੀ ਗਾਇਕ ਇੰਦਰਜੀਤ ਨਿੱਕੂ ਸ਼੍ਰੀ ਦਰਬਾਰ ਸਾਹਿਬ ਹੋਏ ਨਤਮਸਤਕ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗਾਇਕ ਇੰਦਰਜੀਤ ਨਿੱਕੂ ਵਿਵਾਦਾਂ ਤੋਂ ਬਾਅਦ ਸ਼੍ਰੀ ਦਰਬਾਰ ਸਾਹਿਬਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਨੇ ਪਰਿਵਾਰ ਨਾਲ ਮੱਥਾ ਟੇਕਿਆ ਤੇ ਆਪਣੀ ਗਲਤ ਮੰਨੀ ਉਨ੍ਹਾਂ ਨੇ ਇਸ ਮੌਕੇ ਗੱਲ ਕਰਦਿਆਂ ਕਿਹਾ ਕਿ ਮੈਨੂੰ ਜਿਹੜੇ ਲੋਕ ਪਿਆਰ ਕਰ ਰਹੇ ਹਨ। ਉਨ੍ਹਾਂ ਦਾ ਦਿਲੋਂ ਧੰਨਵਾਦ। ਉਨ੍ਹਾਂ ਨੇ ਆਪਣਾ ਕਾਫੀ ਸਮਾਂ ਗੁਰੂ ਘਰ ਵਿੱਚ ਬਿਤਾਇਆ। ਗਾਇਕ ਇੰਦਰਜੀਤ ਨਿੱਕੂ ਨੇ ਕਿਹਾ ਕਿ ਮੈ ਬਾਬੇ ਨਾਨਕ ਦੇ ਦਰ ਤੇ ਪਹੁੰਚ ਗਿਆ ਹਾਂ, ਉਨ੍ਹਾਂ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਵੀ ਧਨਵਾਦ ਕੀਤਾ।

ਉਨ੍ਹਾਂ ਨੇ ਕਿਹਾ ਕਿ ਮੈਨੂੰ ਦੁਨੀਆ ਭਰ ਤੋਂ ਬਹੁਤ ਪਿਆਰ ਮਿਲ ਰਿਹਾ ਹੈ। ਉਨ੍ਹਾਂ ਨੇ ਕਿਹਾ ਲੋਕ ਮੈਨੂੰ ਮਦਦ ਕਿ ਫੋਨ ਵੀ ਕਰ ਰਹੇ ਹਨ ਪਰ ਮੈਨੂੰ ਪੈਸੇ ਨਹੀਂ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਕਿ ਮੇਰੇ ਇਸ ਵੀਡੀਓ ਤੋਂ ਬਾਅਦ ਕਈ ਲੋਕਾਂ ਨੇ ਮੇਰਾ ਵਿਰੋਧ ਵੀ ਕੀਤਾ ਸੀ। ਦੱਸ ਦਈਏ ਕਿ ਕੁਝ ਦਿਨ ਤੋਂ ਲਾਗਤਾਰ ਸੋਸ਼ਲ ਮੀਡਿਆ 'ਤੇ ਗਾਇਕ ਇੰਦਰਜੀਤ ਨਿੱਕੂ ਦੀ ਇਕ ਵੀਡੀਓ ਵਾਇਰਲ ਹੋ ਰਹੀ ਸੀ। ਜਿਸ ਵਿੱਚ ਉਹ ਇਕ ਬਾਬੇ ਦੇ ਡੇਰੇ ਅੱਗੇ ਮੱਥਾ ਟੇਕਦੇ ਨਜ਼ਰ ਆ ਰਹੇ ਸੀ। ਇਸ ਵੀਡੀਓ ਵਿੱਚ ਨਿੱਕੂ ਆਪਣਾ ਦੁੱਖ ਜ਼ਾਹਿਰ ਕਰਦੇ ਨਜ਼ਰ ਆ ਰਹੇ ਸੀ। ਇਸ ਵੀਡੀਓ ਵਿੱਚ ਨਿੱਕੂ ਸਾਫ ਤੋਰ ਤੇ ਬੋਲ ਰਹੇ ਹਨ ਕਿ ਉਹ ਕਰਜ਼ੇ ਵਿੱਚ ਡੁੱਬਿਆ ਹੋਇਆ ਹੈ। ਉਨ੍ਹਾਂ ਨੂੰ ਕੋਈ ਕੰਮ ਨਹੀਂ ਮਿਲ ਰਿਹਾ ਹੈ।