ਪੰਜਾਬੀ ਗਾਇਕ ਸਤਵਿੰਦਰ ਬੁੱਗਾ ਦੀਆਂ ਵਧ ਸਕਦੀਆਂ ਨੇ ਮੁਸ਼ਕਿਲਾਂ, ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ

by jaskamal

ਪੱਤਰ ਪ੍ਰੇਰਕ : ਇਸ ਪੰਜਾਬੀ ਗਾਇਕ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਜਾਣਕਾਰੀ ਮੁਤਾਬਕ ਪੰਜਾਬੀ ਗਾਇਕ ਸਤਵਿੰਦਰ ਬੁੱਗਾ 'ਤੇ ਉਸ ਦੇ ਭਰਾ ਨੇ ਇਲਜ਼ਾਮ ਲਾਏ ਹਨ। ਉਨ੍ਹਾਂ ਦੱਸਿਆ ਕਿ ਸਤਵਿੰਦਰ ਬੁੱਗਾ ਨੇ ਉਨ੍ਹਾਂ ਦੀ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ। ਭਰਾ ਨੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਬੁੱਗੇ ਨੇ ਹੀ ਉਸ ਦੀ ਭਰਜਾਈ ਦਾ ਕਤਲ ਕੀਤਾ ਹੈ। ਪੰਜਾਬੀ ਗਾਇਕ ਬੁੱਗਾ ਦੇ ਭਰਾ ਨੇ ਆਪਣੀ ਕੁੱਟਮਾਰ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ ਜੋ ਵਾਇਰਲ ਹੋ ਰਹੀ ਹੈ ਅਤੇ ਚਰਚਾ ਦਾ ਵਿਸ਼ਾ ਬਣ ਗਈ ਹੈ। ਬੁੱਗਾ ਦੇ ਭਰਾ ਨੇ ਵੀ ਪੁਲੀਸ ’ਤੇ ਮਿਲੀਭੁਗਤ ਦੇ ਦੋਸ਼ ਲਾਏ ਹਨ।

ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਸਤਵਿੰਦਰ ਬੁੱਗਾ ਪਿਛਲੇ ਦਿਨੀਂ ਵੀ ਘਰੇਲੂ ਝਗੜਿਆਂ ਕਾਰਨ ਵਿਵਾਦਾਂ 'ਚ ਘਿਰ ਚੁੱਕੇ ਹਨ। ਪੰਜਾਬੀ ਗਾਇਕ ਸਤਵਿੰਦਰ ਬੁੱਗਾ ਦੇ ਵੱਡੇ ਭਰਾ ਦਵਿੰਦਰ ਸਿੰਘ ਭੋਲਾ ਨੇ ਦੋਸ਼ ਲਾਇਆ ਕਿ ਸਤਵਿੰਦਰ ਨੇ ਆਪਣੀ ਜੱਦੀ ਜ਼ਮੀਨ ਪਹਿਲਾਂ ਹੀ ਆਪਣੇ ਨਾਂ ਕਰਵਾ ਲਈ ਹੈ। ਹੁਣ ਉਹ ਪੁਲੀਸ ਰਾਹੀਂ ਉਸ ਦੇ ਰਹਿਣ ਵਾਲੀ ਥਾਂ ’ਤੇ ਵੀ ਜ਼ਬਰਦਸਤੀ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।