ਜਲੰਧਰ ਆਉਣਗੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਤੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ, ਜਾਣੋ ਕਦੋਂ

by jaskamal

ਨਿਊਜ਼ ਡੈਸਕ, ਜਲੰਧਰ (ਜਸਕਮਲ) : ਪੰਜਾਬ ਵਿਚ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਹਰ ਸਿਆਸੀ ਪਾਰਟੀ ਸਰਗਰਮ ਹਨ। ਪਾਰਟੀਆਂ ਦੇ ਆਗੂ ਸੱਤਾ 'ਤੇ ਕਾਬਜ਼ ਹੋਣ ਲਈ ਆਪੋ-ਆਪਣੀਆਂ ਰੈਲੀਆਂ 'ਤੇ ਜ਼ੋਰ ਦੇ ਰਹੇ ਹਨ ਤੇ ਲੋਕਾਂ ਨਾਲ ਵਾਅਦੇ-ਦਾਅਵੇ ਕਰ ਰਹੇ ਹਨ। ਇਸੇ ਤਹਿਤ ਪਿਛਲੇ ਦਿਨੀਂ ਕਾਂਗਰਸ 'ਚ ਸ਼ਾਮਲ ਹੋਏ ਸਿੱਧੂ ਮੂਸੇਵਾਲਾ ਲਗਾਤਾਰ ਲੋਕਾਂ 'ਚ ਵਿਚਰ ਰਹੇ ਹਨ ਤੇ ਰੈਲੀਆਂ ਕਰ ਕੇ ਲੋਕਾਂ ਨੂੰ ਸੰਬੋਧਨ ਕਰ ਰਹੇ ਹਨ।

ਇਸੇ ਲੜੀ ਦੇ ਤਹਿਤ ਸਿੱਧੂ ਮੂਸੇਵਾਲਾ 27 ਤਰੀਕ ਨੂੰ ਜਲੰਧਰ ਵਿਖੇ ਵੈਸਟ ਹਲਕੇ ਤੋਂ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਵੱਲੋਂ ਕਰਵਾਈ ਜਾ ਰਹੀ ਰੈਲੀ 'ਚ ਸ਼ਾਮਲ ਹੋਣਗੇ। ਜਾਣਕਾਰੀ ਅਨੁਸਾਰ 120 ਫੁਟੀ ਰੋਟ 'ਤੇ ਦੁਪਹਿਰ 3 ਵਜੇ ਹੋਣ ਵਾਲੀ ਰੈਲੀ 'ਚ ਪੰਜਾਬੀ ਗਾਇਕ ਤੇ ਕਾਂਗਰਸ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਸ਼ਾਮਲ ਹੋਣਗੇ।