ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਭੇਤਭਰੇ ਹਾਲਾਤ ’ਚ ਮੌਤ

by jaskamal

ਨਿਊਜ਼ ਡੈਸਕ : ਅਮਰੀਕਾ ਗਏ ਨੌਜਵਾਨ ਦੀ ਅਚਾਨਕ ਭੇਤਭਰੇ ਹਾਲਾਤ ਵਿਚ ਮੌਤ ਹੋ ਜਾਣ ਨਾਲ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ। ਇਸ ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਜਗਰੂਪ ਸਿੰਘ ਦੇ ਪਿਤਾ ਅਵਤਾਰ ਸਿੰਘ ਵਾਸੀ ਪਿੰਡ ਚਾਚੋਵਾਲੀ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਸਟੱਡੀ ਵੀਜ਼ੇ ਉੱਪਰ ਅਮਰੀਕਾ ਵਿਖੇ 5 ਮਹੀਨੇ ਪਹਿਲਾਂ ਗਿਆ ਸੀ ਤੇ ਉਨ੍ਹਾਂ ਨੇ ਆਪਣੇ ਬੱਚੇ ਦੇ ਭਵਿੱਖ ਖਾਤਿਰ 18 ਲੱਖ ਰੁਪਏ ਕਰਜ਼ਾ ਚੁੱਕ ਕੇ ਆਪਣੇ ਬੱਚੇ ਨੂੰ ਵਿਦੇਸ਼ ਭੇਜਿਆ ਸੀ ਪਰ ਉੱਥੇ ਅਚਾਨਕ ਉਸ ਦੀ ਮੌਤ ਹੋ ਜਾਣ ਦੀ ਖ਼ਬਰ ਸੁਣਦੇ ਹੀ ਪਰਿਵਾਰਕ ਮੈਂਬਰਾਂ ’ਚ ਸੋਗ ਦੀ ਲਹਿਰ ਦੌੜ ਗਈ।

ਇਸ ਸਬੰਧੀ ਵੱਡੀ ਗਿਣਤੀ ’ਚ ਮ੍ਰਿਤਕ ਨੌਜਵਾਨ ਦੇ ਘਰ ਪਹੁੰਚੇ ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਜਗਰੂਪ ਸਿੰਘ ਬਹੁਤ ਹੀ ਮਿਹਨਤੀ ਵਿਦਿਆਰਥੀ ਸੀ ਅਤੇ ਆਪਣੀ ਮੁੱਢਲੀ ਪਡ਼੍ਹਾਈ ’ਚ ਹਮੇਸ਼ਾ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਦਾ ਰਿਹਾ ਹੈ ਅਤੇ ਉਸ ਤੋਂ ਪਿੰਡ ਵਾਸੀਆਂ ਨੂੰ ਬਹੁਤ ਆਸਾਂ ਸਨ।

More News

NRI Post
..
NRI Post
..
NRI Post
..