
ਲੁਧਿਆਣਾ (ਰਾਘਵ): ਪਿੰਡ ਛਪਾਰ ਦੇ ਨੌਜਵਾਨ ਦੀ ਅਮਰੀਕਾ ਵਿਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋਮੀ ਛਪਾਰ ਅਤੇ ਪਿੰਡ ਦੇ ਸਰਪੰਚ ਕੁਲਦੀਪ ਸਿੰਘ ਬੋਪਾਰਾਏ ਨੇ ਦੱਸਿਆ ਕਿ ਪਿੰਡ ਦੇ ਪ੍ਰਭਜੋਤ ਸਿੰਘ ਰਵੀ ਸੇਖੋਂ (35) ਦਾ ਬੀਤੇ ਦਿਨੀਂ ਅਮਰੀਕਾ ਦੇ ਜੈਕਸ਼ਨ ਸ਼ਹਿਰ ਵਿਚ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਤੇ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਜਦੋਂ ਪ੍ਰਭਜੋਤ ਸਿੰਘ ਦੀ ਮੌਤ ਦੀ ਖ਼ਬਰ ਪਿੰਡ ਛਪਾਰ ਵਿਖੇ ਪੁੱਜੀ ਤਾਂ ਪਰਿਵਾਰ ਤੇ ਹਮਦਰਦ ਲੋਕ ਸਦਮੇ ਵਿਚ ਡੁੱਬ ਗਏ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਕੁਝ ਸਮੇਂ ਪਹਿਲਾਂ ਹੀ ਅਮਰੀਕਾ ਗਿਆ ਸੀ।