ਆਸਟ੍ਰੇਲੀਆ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

by nripost

ਰਾਜਪੁਰਾ (ਨੇਹਾ): ਇੱਥੋਂ ਦੀ ਸ਼ੀਤਲ ਕਲੋਨੀ ਦੇ ਵਸਨੀਕ ਨੋਬਲਦੀਪ ਢਿੱਲੋਂ (26) ਦੀ ਆਸਟਰੇਲੀਆ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦਾ ਪਿਤਾ ਪੰਜਾਬ ਪੁਲੀਸ ਵਿੱਚੋਂ ਥਾਣੇਦਾਰ ਸੇਵਾਮੁਕਤ ਹੋਇਆ ਹੈ ਅਤੇ ਨੋਬਲਦੀਪ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪਰਿਵਾਰ ਦੇ ਨਜ਼ਦੀਕੀਆਂ ਨੇ ਦੱਸਿਆ ਕਿ ਉਹ 8 ਸਾਲ ਪਹਿਲਾਂ ਆਸਟਰੇਲੀਆ ਦੇ ਸ਼ਹਿਰ ਸਿਡਨੀ ਗਿਆ ਸੀ, ਜਿੱਥੇ ਉਹ ਪੜ੍ਹਾਈ ਪੂਰੀ ਕਰਨ ਮਗਰੋਂ ਨਿੱਜੀ ਕੰਮ ਕਰ ਰਿਹਾ ਸੀ।

ਬੀਤੇ ਦਿਨੀਂ ਆਸਟਰੇਲੀਆ ਇਮੀਗ੍ਰੇਸ਼ਨ ਵਿਭਾਗ ਤੋਂ ਪਿਤਾ ਨੂੰ ਫ਼ੋਨ ਆਇਆ ਕਿ ਉਸ ਦੇ ਲੜਕੇ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਆਸਟਰੇਲੀਆ ਵਿਖੇ ਰਹਿੰਦੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਨੋਬਲ ਕੰਮ ਕਰਕੇ ਘਰ ਵਿੱਚ ਸੁੱਤਾ ਪਿਆ ਸੀ। ਇਸੇ ਦੌਰਾਨ ਉਸ ਨੂੰ ਦਿਲ ਦਾ ਦੌਰਾ ਪੈ ਗਿਆ।

More News

NRI Post
..
NRI Post
..
NRI Post
..