ਕੈਨੇਡਾ ’ਚ ਰਹਿੰਦੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

by nripost

ਫਤਹਿਗੜ੍ਹ ਸਾਹਿਬ (ਰਾਘਵ) : ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਸਬ-ਡਵੀਜ਼ਨ ਖਮਾਣੋ ਦੇ ਇਕ ਨੌਜਵਾਨ ਦੀ ਕੈਨੇਡਾ ਦੇ ਸਰੀ 'ਚ ਹਾਰਟ ਅਟੈਕ ਨਾਲ ਮੌਤ ਹੋ ਜਾਣ ਦਾ ਦੁਖਦਾਇਕ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਇਕਬਾਲ ਸਿੰਘ ਦੇ ਪਿਤਾ ਅਵਤਾਰ ਸਿੰਘ (ਜੋ ਭਾਰਤੀ ਫੌਜ ਵਿਚ ਸੇਵਾਵਾਂ ਨਿਭਾਅ ਚੁੱਕੇ ਹਨ) ਨੇ ਦੱਸਿਆ ਕਿ ਮੇਰਾ ਪੁੱਤਰ ਇਕਬਾਲ ਸਿੰਘ ਅਜੇ ਦੋ ਸਾਲ ਪਹਿਲਾਂ ਹੀ ਆਪਣੀ ਪਤਨੀ ਸਮੇਤ ਰੁਜ਼ਗਾਰ ਦੀ ਭਾਲ 'ਚ ਕੈਨੇਡਾ ਗਿਆ ਸੀ। ਉਨ੍ਹਾਂ ਦੱਸਿਆ ਕਿ ਕੈਨੇਡਾ ਦੇ ਸਰੀ 'ਚ ਅੱਜ ਸਵੇਰੇ ਇਕਬਾਲ ਸਿੰਘ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇਕਬਾਲ ਸਿੰਘ ਦਾ ਅਜੇ ਕੋਈ ਬੱਚਾ ਨਹੀਂ ਸੀ ਹੋਇਆ। ਇਸ ਘਟਨਾ ਤੋਂ ਪਰਿਵਾਰ ਵਿਚ ਕੋਹਰਾਮ ਮਚ ਗਿਆ।

More News

NRI Post
..
NRI Post
..
NRI Post
..