ਮਿਸੀਸਾਗਾ (ਐਨ.ਆਰ.ਆਈ. ਮੀਡਿਆ) : ਕੈਨੇਡਾ ਦੇ ਮਾਲਟਨ ਮਿਸੀਸਾਗਾ ਵਿਖੇ ਨੌਜਵਾਨਾਂ ਵੱਲੋਂ ਭਾਰਤ ਦੇ ਕਿਸਾਨਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ ਗਿਆ ਹੈ, ਨੌਜਵਾਨਾਂ ਵੱਲੋਂ ਕੋਰੋਨਾ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਆਪਣੀ ਜ਼ਿੰਮੇਵਾਰੀ ਨੂੰ ਨਿਭਾਇਆ ਗਿਆ ਹੈ।
ਨੌਜਵਾਨਾਂ ਨੇ ਹੱਥ ਵਿੱਚ ਤਖਤੀਆਂ ਫੜੀਆਂ ਹੋਈਆਂ ਸਨ ਜਿਸ ਉੱਤੇ ਉਨਾਂ ਕਿਸਾਨਾਂ ਦੇ ਹੱਕ ਵਿੱਚ ਨਾਅਰੇ ਲਿਖੇ ਹੋਏ ਸਨ। ਜ਼ਿਕਰਯੋਗ ਹੈ ਕਿ ਕੈਨੇਡਾ ਵੱਸਦੇ ਸਮੂਹ ਪ੍ਰਵਾਸੀਆਂ ਵੱਲੋਂ ਇਸ ਕਿਸਾਨ ਅੰਦੋਲਨ ਨੂੰ ਲੈਕੇ ਫ਼ਿਕਰਮੰਦੀ ਵਿਖਾਈ ਜਾ ਰਹੀ ਹੈ ਤੇ ਕਿਸਾਨਾਂ ਦਾ ਹਰ ਪੱਖੋਂ ਸਾਥ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ।

