ਨਵਾਂਸ਼ਹਿਰ (ਨੇਹਾ) : ਕੈਨੇਡਾ 'ਚ ਬੁੱਧਵਾਰ ਨੂੰ ਨਵਾਂਸ਼ਹਿਰ ਦੇ ਪਿੰਡ ਮੱਲਾ ਬੇਦੀਆਂ ਦੇ ਇਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਬਿੰਦਰਾ ਗਰਚਾ (48) ਵਾਸੀ ਪਿੰਡ ਮੱਲਾ ਬੇਦੀਆਂ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਬਿੰਦਰਾ ਗਰਚਾ ਕੁਝ ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਕੈਨੇਡਾ ਗਿਆ ਸੀ। ਉਹ ਉਥੇ ਫੋਟੋਗ੍ਰਾਫੀ ਕਰਦਾ ਸੀ। ਕੱਲ੍ਹ ਕੁਝ ਲੋਕਾਂ ਨੇ ਕਥਿਤ ਤੌਰ 'ਤੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇੰਨਾ ਹੀ ਨਹੀਂ ਉਸ ਦੀ ਲਾਸ਼ ਨੂੰ ਸਾੜਨ ਦੀ ਕੋਸ਼ਿਸ਼ ਵੀ ਕੀਤੀ ਗਈ।
ਕੈਨੇਡੀਅਨ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ। ਬਿੰਦਰਾ ਗਰਚਾ ਦੇ ਪਰਿਵਾਰਕ ਮੈਂਬਰ ਵੀ ਉਨ੍ਹਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਬਿੰਦਰਾ ਦੇ ਕਤਲ ਦੀ ਖ਼ਬਰ ਤੋਂ ਬਾਅਦ ਪਿੰਡ ਵਿੱਚ ਸੋਗ ਹੈ।



