ਕਿਸਾਨਾਂ ਦੇ ਸਮਰਥਨ ਚ ਵਲਿੰਗਟਨ ਵਿੱਚੋ ਆਏ ਪੰਜਾਬੀ ,ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ

by simranofficial

ਵਲਿੰਗਟਨ (ਐਨ .ਆਰ .ਆਈ ਮੀਡਿਆ ): ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਰੀਬ ਦੋ ਹਫ਼ਤਿਆਂ ਤੋਂ ਪੰਜਾਬ-ਹਰਿਆਣਾ ਤੇ ਹੋਰ ਸੂਬਿਆਂ ਤੋਂ ਕਿਸਾਨ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਬੈਠੇ ਹੋਏ ਹਨ ਅਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ।ਕਿਸਾਨਾਂ ਦੀ ਮੰਗ ਹੈ ਕਿ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ, ਉਧਰ ਦੂਜੇ ਪਾਸੇ ਕੇਂਦਰ ਸਰਕਾਰ ਕਾਨੂੰਨ ਰੱਦ ਕਰਨ ਦੀ ਥਾਂ ਕੁਝ ਵਿਵਾਦਮਈ ਹਿੱਸਿਆਂ ਨੂੰ ਸੋਧਣ ਲਈ ਤਿਆਰ ਹੈ। ਸਰਕਾਰ ਦਾ ਇਹ ਵੀ ਕਹਿਣਾ ਹੈ ਕਿ ਕਿਸਾਨਾਂ ਨੂੰ ਇਨ੍ਹਾਂ ਕਾਨੂੰਨਾਂ ਤੋਂ ਡਰਨ ਦੀ ਲੋੜ ਨਹੀਂ ਹੈ।

ਓਥੇ ਹੀ ਕਿਸਾਨ ਇਹਨਾਂ ਕਾਨੂੰਨਾਂ ਦੇ ਵਿਰੋਧ ਦੇ ਵਿਚ ਲਗਤਾਰ ਬਰਡਰਾਂ ਤੇ ਡੱਟੇ ਹੋਏ ਨੇ ,ਦੇਸ਼ ਹੀ ਨਹੀਂ ਵਿਦੇਸ਼ਾਂ ਤੋਂ ਵੀ ਉਨ੍ਹਾਂ ਨੂੰ ਸਮਰਥਨ ਮਿਲ ਰਿਹਾ ਹੈ। ਕੇਂਦਰ ਦੇ ਅੜੀਅਲ ਵਤੀਰੇ ਕਾਰਨ ਵਿਦੇਸ਼ਾਂ ਵਿੱਚ ਰਹਿ ਰਹੇ ਪੰਜਾਬੀਆਂ ਵਿੱਚ ਵੀ ਮੋਦੀ ਸਰਕਾਰ ਲਈ ਰੋਸ ਪਾਇਆ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਨਿਊਜ਼ੀਲੈਂਡ ਦੇ ਵੱਖ-ਵੱਖ ਸ਼ਹਿਰਾਂ ਵਿੱਚੋਂ ਕਿਸਾਨਾਂ ਦੇ ਹੱਕ ਵਿੱਚ ਅੱਗੇ ਆਏ ਪੰਜਾਬੀਆਂ ਨੇ ਰਾਜਧਾਨੀ ਵਲਿੰਗਟਨ ਵਿੱਚ ਰੋਸ ਮੁਜ਼ਹਾਰਾ ਕੀਤਾ ਅਤੇ ਭਾਰਤੀ ਹਾਈ ਕਮਿਸ਼ਨ ਨੂੰ ਇੱਕ ਮੰਗ ਪੱਤਰ ਸੌਂਪਿਆ, ਜਿਸ ਵਿੱਚ ਭਾਰਤ ਸਰਕਾਰ ਨੂੰ ਸਿਆਸਤ ਤੋਂ ਉਪਰ ਉਠ ਕੇ ਕਿਸਾਨਾਂ ਨਾਲ ਗੱਲਬਾਤ ਕਰਨ ਅਤੇ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਮੰਗ ਕੀਤੀ ਗਈ ਸੀ।