ਪੈਰਾ ਪਾਵਰ ਲਿਫਟਿੰਗ ਵਿਸ਼ਵ ਕੱਪ ‘ਚ ਪੰਜਾਬੀਆਂ ਨੇ ਫਿਰ ਮਾਰੀ ਬਾਜ਼ੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦੁਬਈ 'ਚ ਹੋਏ ਪੈਰਾ ਪਾਵਰ ਲਿਫਟਿੰਗ ਵਿਸ਼ਸਵ ਕੱਪ 'ਚ ਪੰਜਾਬੀਆਂ ਨੇ ਫਿਰ ਬਾਜ਼ੀ ਮਾਰੀ ਹੈ। ਦੱਸ ਦਈਏ ਕਿ ਇਸ ਵਿਸ਼ਵ ਕੱਪ ਵਿੱਚ ਭਾਰਤ ਦੇ ਖਿਡਾਰੀਆਂ ਨੇ ਚੰਗਾ ਪ੍ਰਦਰਸ਼ਨ ਕੀਤਾ ਹੈ। ਭਾਰਤੀ ਟੀਮ ਨੇ 2 ਸੋਨੇ 2 ਚਾਂਦੀ ਤੇ 5 ਕਾਂਸੀ ਦੇ ਤਗ਼ਮੇ ਜਿੱਤੇ ਹਨ। ਇਸ ਵਿਸ਼ਵ ਕੱਪ ਵਿੱਚ ਪੰਜਾਬ ਦੀ ਮਨਪ੍ਰੀਤ ਕੌਰ ਨੇ ਇੱਕ ਚਾਂਦੀ ਤੇ ਇੱਕ ਕਾਂਸੀ ਤੇ ਪਰਮਜੀਤ ਕੁਮਾਰ ਨੇ ਇੱਕ ਚਾਂਦੀ ਦਾ ਤਗ਼ਮਾ ਜਿੱਤ ਕੇ ਦੇਸ਼ ਦਾ ਨਾਮ ਰੋਸ਼ਨ ਕੀਤਾ । ਪੰਜਾਬ 'ਚ ਦੋਵੇ ਖਿਡਾਰੀ ਜਲੰਧਰ ਦੇ ਰਹਿਣ ਵਾਲੇ ਹਨ ।

ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਨੇ ਤਗ਼ਮਾ ਜਿੱਤਣ ਵਾਲੇ ਭਾਰਤੀ ਖਿਡਾਰੀਆਂ ਨੂੰ ਵਧਾਈਆਂ ਦਿੱਤੀਆਂ । ਉਨ੍ਹਾਂ ਨੇ ਕਿਹਾ ਕਿ ਮਨਪ੍ਰੀਤ ਕੌਰ ਤੇ ਪਰਮਜੀਤ ਕੁਮਾਰ ਨੇ ਦੇਸ਼ ਦਾ ਨਾਮ ਰੋਸ਼ਨ ਕੀਤਾ । ਇਨ੍ਹਾਂ ਖਿਡਾਰੀਆਂ ਨੇ ਆਪਣੀ ਹਿੰਮਤ ਤੇ ਔਕੜਾਂ ਦਾ ਸਾਮਣਾ ਕਰਦੇ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ CM ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਜਿੱਥੇ ਪੈਰਾ ਸਪੋਰਟਸ ਨੂੰ ਵਿਸ਼ੇਸ਼ ਤਰਜਿਹ ਦੇ ਰਹੀ ਹੈ। ਪੰਜਾਬ ਦੇ ਖਿਡਾਰੀਆਂ ਨੂੰ ਕੌਮਾਂਤਰੀ ਖੇਡ ਮੰਚ ਤੱਕ ਪਹੁੰਚਾਉਣ ਲਈ ਹਰ ਕੋਸ਼ਿਸ਼ ਕੀਤੀ ਜਾਵੇਗੀ।