ਮਾਂ ਬੋਲੀ ਨੂੰ ਲੈ ਕੇ ਪੰਜਾਬ ਦੇ DGP ਗੌਰਵ ਯਾਦਵ ਦੀ ਨਵੀਂ ਪਹਿਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਾਂ ਬੋਲੀ ਨੂੰ ਲੈ ਕੇ ਕਈ ਅਹਿਮ ਕਦਮ ਚੁੱਕੇ ਗਏ ਹਨ। ਹੁਣ ਪੰਜਾਬ ਦੇ DGP ਗੌਰਵ ਯਾਦਵ ਨੇ ਮਾਂ ਬੋਲੀ ਨੂੰ ਲੈ ਕੇ ਨਵੀਂ ਪਹਿਲ ਸ਼ੁਰੂ ਕੀਤੀ ਹੈ। ਦੱਸ ਦਈਏ ਕਿ ਹੁਣ ਮਾਂ ਬੋਲੀ ਦਾ ਰੰਗ ਪੰਜਾਬ ਪੁਲਿਸ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ । ਪੰਜਾਬ ਦੇ DGP ਨੇ ਆਪਣੀ ਵਰਦੀ ਤੇ ਪੰਜਾਬੀ ਭਾਸ਼ਾ 'ਚ ਨੇਮ ਪਲੇਟ ਲਗਾਈ ਹੈ। CM ਮਾਨ ਵਲੋਂ ਲਏ ਫੈਸਲੇ ਦੇ ਮੱਦੇਨਜ਼ਰ DGP ਵਲੋਂ ਇਹ ਕਦਮ ਚੁੱਕਿਆ ਗਿਆ ।ਉਨ੍ਹਾਂ ਨੇ ਆਪਣੀ ਵਰਦੀ ਤੋਂ ਅੰਗਰੇਜ਼ੀ ਭਾਸ਼ਾ ਵਾਲੀ ਨੇਮ ਪਲੇਟ ਉਤਾਰ ਦਿੱਤੀ ਹੈ। DGP ਗੌਰਵ ਯਾਦਵ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੀ ਨੇਮ ਪਲੇਟ ਪੰਜਾਬੀ ਭਾਸ਼ਾ 'ਚ ਲਵਾਉਣ ਨਾਲ ਮਾਣ ਮਹਿਸੂਸ ਹੋ ਰਿਹਾ ਹੈ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮਾਂ ਬੋਲੀ ਪੰਜਾਬੀ ਦਾ ਸਤਿਕਾਰ ਕਰਦੇ SSP ਵਰੁਣ ਸ਼ਰਮਾ IPS ਵਲੋਂ ਇਸ ਦੀ ਸ਼ੁਰੂਆਤ ਕੀਤੀ ਗਈ ਸੀ ।