
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਸਿਰਮੌਰ ਲੋਕ ਪੱਖੀ ਗਾਇਕ ਅਮਰਜੀਤ ਗੁਰਦਾਸਪੁਰੀ ਸੁਰਗਵਾਸ ਹੋ ਗਏ ਹਨ। ਅਮਰਜੀਤ ਗੁਰਦਾਸਪੁਰੀ ਦੀ ਮੌਤ ਉੱਤੇ ਸਾਰੇ ਲੇਖਕਾਂ ਨੇ ਦੁੱਖ ਪ੍ਰਗਟ ਕੀਤਾ ਹੈ। ਦੱਸ ਦੇਈਏ ਕਿ ਅਮਰਜੀਤ ਗੁਰਦਾਸਪੁਰੀ ਇਪਟਾ ਲਹਿਰ ਦੇ ਬਾਨੀਆ ਵਿਚੋਂ ਪ੍ਰਮੁੱਖ ਸਨ।
ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਗੁਰਭਜਨ ਗਿੱਲ ਨੇ ਲੋਕ ਪੱਖੀ ਗਾਇਕ ਅਮਰਜੀਤ ਗੁਰਦਾਸਪੁਰੀ ਦੇ ਦੇਹਾਂਤ ਉੱਤੇ ਦੁੱਖ ਪ੍ਰਗਟ ਕੀਤਾ ਹੈ। ਗੁਰਭਜਨ ਗਿੱਲ ਨੇ ਕਿਹਾ ਹੈ ਕਿ ਅਮਰਜੀਤ ਗੁਰਦਾਸਪੁਰੀ ਪੰਜਾਬ ਦੇ ਸਿਰਮੌਰ ਗਾਈਕ ਸਨ ਅਤੇ ਇਨ੍ਹਾਂ ਨੇ ਹਮੇਸ਼ਾ ਲੋਕਪੱਖੀ ਅਤੇ ਸੱਭਿਆਚਾਰਕ ਗੀਤ ਗਾਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਅਮਰਜੀਤ ਗੁਰਦਾਸਪੁਰੀ ਦਾ ਜਾਣਾ ਪੰਜਾਬੀ ਸਾਹਿਤਕ ਜਗਤ ਲਈ ਵੱਡਾ ਘਾਟਾ ਹੈ।
More News
NRI Post