ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਪੰਜਾਬ ਦੇ ਵਿਧਾਇਕ ਦੇਣਗੇ ਆਪਣੀ ਇਕ ਮਹੀਨੇ ਦੀ ਤਨਖਾਹ

by mediateam

ਚੰਡੀਗੜ੍ਹ (ਇੰਦਰਜੀਤ ਸਿੰਘ ਚਾਹਲ) : ਪੁਲਵਾਮਾ ਵਿਖੇ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਪੰਜਾਬ ਦੇ ਵਿਧਾਇਕ ਆਪਣੀ ਇਕ ਮਹੀਨੇ ਦੀ ਤਨਖਾਹ ਦੇਣਗੇ। ਪੰਜਾਬ ਵਿਧਾਨ ਸਭਾ ਨੇ ਇਸ ਸਬੰਧੀ ਸਰਬਸੰਮਤੀ ਨਾਲ ਮਤਾ ਪਾਸ ਕੀਤਾ। ਪ੍ਸ਼ਨ ਕਾਲ ਖ਼ਤਮ ਹੋਣ ਤੋਂ ਬਾਅਦ ਫਿਰੋਜ਼ਪੁਰ ਦੇ ਕਾਂਗਰਸੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਮਤਾ ਪੇਸ਼ ਕਰਦਿਆਂ ਸਾਰੇ ਵਿਧਾਇਕਾਂ ਨੂੰ ਇਕ ਮਹੀਨੇ ਦੀ ਤਨਖਾਹ ਦੇਣ ਦੀ ਬੇਨਤੀ ਕੀਤੀ। ਸਪੀਕਰ ਵੱਲੋਂ ਇਹ ਮਤਾ ਹਾਜ਼ਰ ਵਿਧਾਇਕਾਂ ਸਾਹਮਣੇ ਲਿਆਉਣ 'ਤੇ ਸਾਰੇ ਵਿਧਾਇਕਾਂ ਨੇ ਸਰਬਸੰਮਤੀ ਨਾਲ ਮਤਾ ਪ੍ਵਾਨ ਕਰ ਲਿਆ। ਦੱਸਣਾ ਬਣਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਚਾਰ ਪਰਿਵਾਰਾਂ ਲਈ 12-12 ਲੱਖ ਰੁਪਏ ਵਿੱਤੀ ਸਹਾਇਤਾ ਅਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਕੱਲ ਸ਼ਹੀਦ ਕੁਲਵਿੰਦਰ ਸਿੰਘ ਦੇ ਮਾਪਿਆਂ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਪਿੰਡ ਰੌਲੀ ਗਏ, ਜਿਥੇ ਉਨ੍ਹਾਂ ਨੇ 10,000 ਰੁਪਏ ਪ੍ਤੀ ਮਹੀਨਾ ਵਿਸ਼ੇਸ਼ ਪੈਨਸ਼ਨ ਪਰਿਵਾਰ ਨੂੰ ਦੇਣ ਦਾ ਐਲਾਨ ਕੀਤਾ।

More News

NRI Post
..
NRI Post
..
NRI Post
..