ਪੰਜਾਬ ਦੇ ਕੱਚੇ ਅਧਿਆਪਕਾਂ ਨੇ ਕੀਤਾ ਵੱਡਾ ਐਲਾਨ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੱਚੇ ਅਧਿਆਪਕ ਯੂਨੀਅਨ ਪੰਜਾਬ ਦੇ ਆਗੂ ਨਿਸ਼ਾਂਤ ਕਪੂਰਥਲਾ ਨੇ ਐਲਾਨ ਕੀਤਾ ਹੈ ਕਿ ਪੰਜਾਬ ਦੇ ਕੱਚੇ ਅਧਿਆਪਕ 1 ਜੂਨ ਤੋਂ ਚੰਡੀਗੜ੍ਹ ਵਿਖੇ ਅਣਮਿੱਥੇ ਸਮੇਂ ਲਈ ਧਰਨਾ ਲਾਉਣਗੇ। ਨਿਸ਼ਾਂਤ ਨੇ ਕਿਹਾ ਕਿ 13 ਹਜ਼ਾਰ ਕੱਚੇ ਅਧਿਆਪਕ ਸਰਕਾਰੀ ਸਕੂਲਾਂ 'ਚ 18 ਸਾਲਾਂ ਤੋਂ 6000 ਰੁਪਏ ਤਨਖ਼ਾਹ ’ਤੇ ਕੰਮ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਵੋਟਾਂ ਤੋ ਪਹਿਲਾਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, 'ਆਪ' ਦੇ ਕਨਵੀਨਰ ਅਰਵਿੰਦ ਕੇਜਰੀਵਾਲ ਸਾਡੇ ਮੋਹਾਲੀ ਧਰਨੇ 'ਚ ਆਏ ਸਨ ਅਤੇ ਇਹ ਐਲਾਨ ਕਰ ਕੇ ਗਏ ਸਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਸਭ ਤੋਂ ਪਹਿਲਾਂ ਮਸਲਾ ਹੱਲ ਕੀਤਾ ਜਾਵੇਗਾ ।