ਰਾਘਵ ਚੱਢਾ ਬਣੇ ਸਲਾਹਕਾਰ ਕਮੇਟੀ ਦੇ ਚੇਅਰਮੈਨ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਪੰਜਾਬ ਸਰਕਾਰ ਦੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਵੱਜੋਂ ਨਿਯੁਕਤੀ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਚੁਣੌਤੀ ਦਿੱਤੀ ਗਈ ਹੈ। ਜਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੂੰ ਸਲਾਹਕਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ, ਜਿਸ ਤੋਂ ਬਾਅਦ ਪਾਰਟੀ ਵਿਰੋਧੀ ਪਾਰਟੀਆਂ ਦੇ ਹਮਲੇ ਦਾ ਸਾਹਮਣਾ ਕਰ ਰਹੀ ਹੈ। ਕਾਂਗਰਸ ਦੀ ਪੰਜਾਬ ਇਕਾਈ ਦੇ ਪ੍ਰਧਾਨ ਰਾਜਾ ਵੜਿੰਗ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਇਹ ਕਮੇਟੀ ਰਾਹੀਂ 'ਰਾਘਵ ਚੱਢਾ' ਨੂੰ ਬਹੁਤ ਜ਼ਿਆਦਾ ਸ਼ਕਤੀਆਂ ਦੇ ਰਹੀ ਹੈ।