ਰਾਘਵ ਚੱਢਾ ਨੇ ‘ਅਗਨੀਪਥ’ ਸਕੀਮ ਨੂੰ ਲੈ ਕੇ ਰੱਖਿਆ ਮੰਤਰੀ ਨੂੰ ਲਿਖੀ ਚਿੱਠੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੇਂਦਰ ਸਰਕਾਰ ਵੱਲੋਂ ਜਾਰੀ 'ਅਗਨੀਪੱਥ' ਸਕੀਮ ਨੂੰ ਲੈ ਕੇ ਦੇਸ਼ ਭਰ 'ਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਰਾਘਵ ਚੱਢਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਚਿੱਠੀ ਲਿਖੀ ਹੈ। ਪੱਤਰ ਰਾਹੀਂ ਉਨ੍ਹਾਂ ਇਸ ਸਕੀਮ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਪੱਤਰ 'ਚ 'ਅਗਨੀਪਥ' ਸਕੀਮ ਦੀਆਂ ਕਮੀਆਂ ਨੂੰ ਵੀ ਸੂਚੀਬੱਧ ਕੀਤਾ ਗਿਆ ਹੈ।

ਪੱਤਰ 'ਚ ਉਨ੍ਹਾਂ ਲਿਖਿਆ ਹੈ ਕਿ ਇਸ ਸਕੀਮ ਦੇ ਐਲਾਨ ਤੋਂ ਬਾਅਦ ਦੇਸ਼ ਭਰ ਦੇ ਨੌਜਵਾਨ ਇਸ ਸਕੀਮ ਖ਼ਿਲਾਫ਼ ਆਵਾਜ਼ ਉਠਾ ਰਹੇ ਹਨ। ਇਸ ਯੋਜਨਾ ਦੇ ਖਿਲਾਫ ਦੇਸ਼ ਭਰ 'ਚ ਨੌਜਵਾਨ ਪ੍ਰਦਰਸ਼ਨ ਕਰ ਰਹੇ ਹਨ। ਦੇਸ਼ ਦੀ ਫੌਜ 'ਚ ਨੌਕਰੀ ਕਰਨਾ ਅਤੇ ਦੇਸ਼ ਲਈ ਆਪਣੀ ਸਾਰੀ ਜ਼ਿੰਦਗੀ ਕੁਰਬਾਨ ਕਰਨਾ ਹਜ਼ਾਰਾਂ ਨੌਜਵਾਨਾਂ ਦਾ ਸੁਪਨਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਰਾਹੀਂ ਆਉਣ ਵਾਲੇ ਨੌਜਵਾਨਾਂ ਦੇ ਮਨ 'ਚ ਇਹ ਗੱਲ ਹਮੇਸ਼ਾ ਰਹੇਗੀ ਕਿ ਚਾਰ ਸਾਲ ਬਾਅਦ ਕੀ ਹੋਵੇਗਾ, ਜੋ ਫ਼ੌਜ ਲਈ ਠੀਕ ਨਹੀਂ ਹੈ। ਇ