ਕਿਸਾਨਾਂ ਨੂੰ ਲੈ ਕੇ ਰਾਘਵ ਚੱਢਾ ਨੇ ਵਿੱਤ ਮੰਤਰੀ ਨੂੰ ਲਿੱਖੀ ਚਿੱਠੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰਾਘਵ ਚੱਢਾ ਨੇ ਕਿਸਾਨਾਂ ਨੂੰ ਲੈ ਕੇ ਵਿੱਤ ਮੰਤਰੀ ਨਿਰਮਲਾ ਨੂੰ ਪੱਤਰ ਲਿਖਿਆ ਹੈ। ਜਿਸ 'ਚ ਉਨ੍ਹਾਂ ਨੇ ਪੰਜਾਬ 'ਚ ਬਾਰਿਸ਼ ਕਾਰਨ ਫਸਲਾਂ ਦੇ ਹੋਏ ਨੁਕਸਾਨ ਬਾਰੇ ਗੱਲ ਕੀਤੀ ਹੈ। ਉਨ੍ਹਾਂ ਨੇ ਪੱਤਰ ਵਿੱਚ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਅਜਿਹੀ ਸਥਿਤੀ ਵਿੱਚ ਵਿਸ਼ੇਸ਼ ਪੈਕੇਜ ਦਿੱਤਾ ਜਾਵੇ ਕਿਉਕਿ ਬਾਰਿਸ਼ ਕਾਰਨ ਫਸਲਾਂ ਦਾ ਕਫੀ ਨੁਕਸਾਨ ਹੋਇਆ ਹੈ ।

ਸੂਬਾ ਸਰਕਾਰ ਨੇ ਮੁਆਵਜ਼ੇ ਦਾ ਐਲਾਨ ਕੀਤਾ ਹੈ ਪਰ ਫਿਰ ਵੀ ਕਿਸਾਨਾਂ ਨੂੰ ਮਦਦ ਦੀ ਕਾਫੀ ਜ਼ਰੂਰ ਹੈ। ਦੱਸ ਦਈਏ ਕਿ ਰਾਘਵ ਚੱਢਾ ਨੇ ਬੀਤੀ ਦਿਨੀਂ ਕਈ ਪਿੰਡਾਂ ਦਾ ਦੌਰਾ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨਾਲ ਮੁਲਾਕਾਤ ਉਨ੍ਹਾਂ ਨਾਲ ਗੱਲ ਕੀਤੀ। ਰਾਘਵ ਚੱਢਾ ਨੇ ਪੱਤਰ 'ਚ ਲਿਖਿਆ ਕਿ ਪੰਜਾਬ ਵਿੱਚ ਹੁਣ ਤਾਕੀ 14 ਲੱਖ ਹੈਕਟੇਅਰ ਫਸਲਾਂ ਖ਼ਰਾਬ ਹੋ ਚੁੱਕਿਆ ਹਨ। ਉੱਥੇ ਹੀ ਸਰਕਾਰ ਨੇ 15 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਲੈਣ ਕੀਤਾ ਹੈ ।