ਸਿੱਖ ਪਰਿਵਾਰਾਂ ਦੇ ਘਰਾਂ ਦੀ ਭੰਨਤੋੜ ਕਰਨ ਤੇ ਰਾਘਵ ਚੱਢਾ ਦਾ ਵੱਡਾ ਬਿਆਨ , ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : 'ਆਪ' ਦੇ ਰਾਘਵ ਚੱਢਾ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ’ਚ ਰਹਿੰਦੇ ਸਿੱਖ ਪਰਿਵਾਰਾਂ ਦੇ ਘਰਾਂ ਦੀ ਭੰਨਤੋੜ ਦੀ ਘਟਨਾ ਨਿੰਦਣਯੋਗ ਹਨ। ਉਨ੍ਹਾਂ ਨੇ ਕਿਹਾ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਸ਼ਹਿਰ ਦੇ ਹਾਲਾਤ ’ਤੇ ਤਿੱਖੀ ਨਜ਼ਰ ਰੱਖ ਰਹੀ ਹੈ।

ਉਥੇ ਹੀ ਦੱਸ ਦਈਏ ਕਿ ਵਿਧਾਇਕ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਤੇ ਹਮਲਾ ਕਰਦੇ ਕਿਹਾ ਕਿ ਢਾਈ ਮਹੀਨਿਆਂ ਦੇ ਸਮੇਂ 'ਚ ਹੀ ਆਪ ਦੀ ਸਰਕਾਰ ਲੋਕਾਂ ਦੇ ਮਨਾਂ ਤੋਂ ਲਹਿ ਗਈ ਹੈ। ਵੱਡੀਆਂ ਵੱਡੀਆਂ ਗੱਲਾਂ ਕਰ ਕੇ ਸੱਤਾ ਹਾਸਲ ਕਰਨ ਵਾਲੀ ਇਹ ਪਾਰਟੀ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰ ਸਕੀ।