ਕਾਂਗਰਸੀ ਵਿਧਾਇਕਾਂ ਵਲੋਂ CM ਮਾਨ ਦੇ ਘਰ ਬਾਹਰ ਧਰਨਾ ਲਗਾਉਣ ‘ਤੇ ਰਾਘਵ ਚੱਢਾ ਦਾ ਵੱਡਾ ਬਿਆਨ , ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : 'ਆਪ' ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਾਂਗਰਸੀ ਵਿਧਾਇਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਧਰਨਾ ਲਗਾਉਣ 'ਤੇ ਕਿਹਾ ਕਿ ਕਾਂਗਰਸ ਦੇ DNA 'ਚ ਭ੍ਰਿਸ਼ਟਾਚਾਰ ਲੁਕਿਆ ਹੋਇਆ ਹੈ । ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਤਾਂ ਬਿੱਲੀ ਥੈਲੇ ’ਚੋਂ ਬਾਹਰ ਆ ਗਈ।

ਜਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਤੇ ਕਾਂਗਰਸੀ ਆਗੂ CM ਮਾਨ ਦੀ ਰਿਹਾਇਸ਼ 'ਤੇ ਧਰਨਾ ਲਗਾਇਆ ਹੈ। ਰਾਜਾ ਵੜਿੰਗ ਨੇ ਸੋਸ਼ਲ ਮੀਡੀਆਂ ਦੱਸਿਆ ਕਿ ਉਨ੍ਹਾਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਖੜ੍ਹਿਆ ਨੂੰ ਕਰੀਬ ਇਕ ਘੰਟੇ ਦਾ ਸਮਾਂ ਬੀਤਣ ਵਾਲਾ ਹੈ ਤੇ CM ਮਾਨ ਵੱਲੋਂ ਦਿੱਤਾ ਗਿਆ ਸਮਾਂ ਵੀ ਨਿਕਲ ਚੁੱਕਿਆ ਹੈ।