ਰਾਘਵ ਚੱਢਾ ਦਾ ਵੱਡਾ ਬਿਆਨ , ਕਿਹਾ: ਭਾਜਪਾ ਕਾਂਗਰਸ ਦਾ ਕੂੜਾਦਾਨ ਬਣ ਗਈ ਹੈ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ): ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਬਲਬੀਰ ਸਿੱਧੂ, ਕੇਵਲ ਢਿੱਲੋਂ ਤੇ ਗੁਰਪ੍ਰੀਤ ਕਾਂਗੜ ਭਾਜਪਾ 'ਚ ਸ਼ਾਮਲ ਹੋ ਜਾਣਗੇ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਕਾਂਗਰਸ ਦਾ ਸਾਰਾ ਕੂੜਾ ਭਾਜਪਾ ਚ ਸ਼ਾਮਿਲ ਹੋ ਰਿਹਾ ਹੈ। ਭਾਜਪਾ ਕਾਂਗਰਸ ਦਾ ਕੂੜਾਦਾਨ ਬਣ ਗਈ ਹੈ।

ਪੰਜਾਬ ਕਾਂਗਰਸ ਦੇ ਆਗੂ ਕੁਲਜੀਤ ਨਾਗਰਾ ਨੇ ਕਿਹਾ ਕਿ ਪਾਰਟੀ ਦੇ ਕੁਝ ਆਗੂਆਂ ਨੂੰ ਭਾਜਪਾ 'ਚ ਸ਼ਾਮਲ ਹੋਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਨ੍ਹਾਂ ਆਗੂਆਂ ਨੂੰ ਪਾਰਟੀ 'ਚ ਸ਼ਾਮਲ ਕਰਨ ਲਈ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ।