ਰਾਹੁਲ ਗਾਂਧੀ ਨੇ ਕੀਤਾ ਦਾਅਵਾ: ਸਰਕਾਰ ਦੀ ਲਾਪਰਵਾਹੀ ਕਾਰਨ 40 ਲੱਖ ਲੋਕਾਂ ਦੀ ਕੋਰੋਨਾ ਦੌਰਾਨ ਹੋਈ ਮੌਤ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਸਰਕਾਰ ਦੀ ਲਾਪਰਵਾਹੀ ਕਾਰਨ ਕੋਰੋਨਾ ਵਾਇਰਸ ਮਹਾਮਾਰੀ ਦੌਰਾਨ 40 ਲੱਖ ਭਾਰਤੀਆਂ ਦੀ ਮੌਤ ਹੋਈ। ਰਾਹੁਲ ਨੇ ਟਵਿੱਟਰ 'ਤੇ ਇਕ ਰਿਪੋਰਟ ਦਾ ਸਕ੍ਰੀਨਸ਼ਾਟ ਸਾਂਝੀ ਕੀਤੀ, ਜਿਸ 'ਚ ਦਾਅਵਾ ਕੀਤਾ ਗਿਆ ਹੈ ਕਿ ਭਾਰਤ ਦੁਨੀਆ ਭਰ 'ਚ ਕੋਰੋਨਾ ਨਾਲ ਹੋਈਆਂ ਮੌਤਾਂ ਦੇ ਅੰਕੜੇ ਜਨਤਕ ਕਰਨ ਦੇ ਵਿਸ਼ਵ ਸਿਹਤ ਸੰਗਠਨ ਦੀਆਂ ਕੋਸ਼ਿਸ਼ਾਂ 'ਚ ਰੁਕਾਵਟ ਪਾ ਰਹੀ ਹੈ।

ਮੰਤਰਾਲਾ ਨੇ ਕਿਹਾ ਕਿ ਦੇਸ਼ 'ਚ ਵਿਸ਼ਵ ਸਿਹਤ ਸੰਗਠਨ ਵਲੋਂ ਅਪਣਾਏ ਜਾਣ ਵਾਲੇ ਤਰੀਕੇ 'ਤੇ ਕਈ ਵਾਰ ਚਿੰਤਾਵਾਂ ਜ਼ਾਹਰ ਕੀਤੀਆਂ ਹਨ। ਉੱਥੇ ਹੀ ਕਾਂਗਰਸ ਇਹ ਦੋਸ਼ ਲਗਾਉਂਦੀ ਰਹੀ ਹੈ ਕਿ ਸਰਕਾਰ ਨੇ ਕੋਰੋਨਾ ਨਾਲ ਮੌਤ ਦੋ ਅਸਲ ਅੰਕੜੇ ਜਾਰੀ ਨਹੀਂ ਕੀਤੇ ਹਨ।

More News

NRI Post
..
NRI Post
..
NRI Post
..