ਕਾਂਗਰਸ ਪ੍ਰਧਾਨ ਦੇ ਅਹੁਦੇ ‘ਤੇ ਬਣੇ ਰਹਿਣ ਲਈ ਰਾਹੁਲ ਗਾਂਧੀ ਨੇ ਰੱਖੀਆ ਸ਼ਰਤਾਂ

by mediateam

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਲੋਕ ਸਭਾ ਚੋਣਾਂ ਵਿੱਚ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਪਾਰਟੀ ਪ੍ਰਧਾਨ ਦੇ ਆਉਦੇ ਤੋਂ ਅਸਤੀਫਾ ਦੇ ਦਿੱਤਾ, ਜਿਸ ਨੂੰ ਪਾਰਟੀ ਨੇ ਨਾਮਨਜੂਰ ਕਰ ਦਿੱਤਾ ਹੈ। ਪਰ ਬੀਤੇ ਦਿਨ ਇਹ ਖ਼ਬਰਾਂ ਆ ਰਹੀਆਂ ਸਨ ਕਿ ਰਾਹੁਲ ਗਾਂਧੀ ਅਸਤੀਫਾ ਦੇਣ ਲਈ ਅੜੇ ਹੋਏ ਹਨ। ਹੁਣ ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰਾਂ ਆ ਰਹੀਆਂ ਹਨ ਕਿ ਰਾਹੁਲ ਗਾਂਧੀ ਨੇ ਕਾਂਗਰਸ ਪ੍ਰਧਾਨ ਪਦ 'ਤੇ ਬਣੇ ਰਹਿਣ ਦੀ ਗੱਲ ਮੰਨ ਲਈ ਹੈ।ਇਸ ਦੇ ਨਾਲ ਹੀ ਰਾਹੁਲ ਨੇ ਕੁੱਝ ਸ਼ਰਤਾਂ ਵੀ ਰੱਖੀਆਂ ਹਨ।

ਦੱਸਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਨੂੰ ਮਨਾਉਣ ਲਈ ਕਾਂਗਰਸ ਦੇ ਨੇਤਾ ਅਹਿਮਦ ਮੁਖੀਆ ਅਤੇ ਪ੍ਰਿਅੰਕਾ ਗਾਂਧੀ ਲਗੇ ਹੋਏ ਸਨ।ਦੂਜੇ ਪਾਸੇ ਕਾਂਗਰਸ ਨੇਤਾਵਾਂ ਦੀ ਬੈਠਕ ਹੋਣ ਜਾ ਰਹੀ ਹੈ ਜਿਸ ਵਿੱਚ ਅੱਗੇ ਦੀ ਰਣਨੀਤੀ ਉੱਤੇ ਵਿਚਾਰ ਕੀਤੇ ਜਾਣਗੇ। ਇਸ ਤੋਂ ਪਹਿਲਾਂ ਰਾਹੁਲ ਨੂੰ ਮਨਾਉਣ ਲਈ ਪਾਰਟੀ ਦੀ ਮਹਾਸਚਿਵ ਪ੍ਰਿਅੰਕਾ ਗਾਂਧੀ ਦੇ ਨਾਲ ਸੰਗਠਨ ਮਹਾਸਚਿਵ ਕੇਸੀ ਵੇਣੁਗੋਪਾਲ, ਰਾਜਸਥਾਨ ਦੇ ਮੁੱਖਮੰਤਰੀ ਅਸ਼ੋਕ ਗਹਿਲੋਤ ਅਤੇ ਉਪ ਮੁੱਖਮੰਤਰੀ ਸਚਿਨ ਪਾਇਲਟ ਵੀ ਉਨ੍ਹਾਂ ਦੇ ਘਰ ਪੁੱਜੇ ਸਨ।

More News

NRI Post
..
NRI Post
..
NRI Post
..