ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਰਾਹੁਲ ਗਾਂਧੀ ਨੇ ਮੋਦੀ ਸਰਕਾਰ ਤੇ ਕੱਸਿਆ ਤੰਜ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਮੋਦੀ ਸਰਕਾਰ 'ਤੇ ਤੰਜ ਕੱਸਿਆ ਹੈ। ਰਾਹੁਲ ਨੇ ਟਵੀਟ ਕੀਤਾ ਕਿ ਫਟਾਫਟ ਪੈਟਰੋਲ ਟੈਂਕ ਫੁਲ ਕਰਵਾ ਲਓ। ਮੋਦੀ ਸਰਕਾਰ ਦਾ ਚੁਣਾਵੀ’ ਆਫਰ ਖਤਮ ਹੋਣ ਜਾ ਰਿਹਾ ਹੈ।

ਦੱਸ ਦੇਈਏ ਕਿ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਕਾਂਗਰਸ ਲਗਾਤਾਰ ਸਰਕਾਰ 'ਤੇ ਹਮਲਾ ਕਰ ਰਹੀ ਹੈ ਕਿ ਉਸ ਨੇ ਚੋਣਾਂ 'ਚ ਲੋਕਾਂ ਨੂੰ ਉਲਝਣ 'ਚ ਪਾਉਣ ਲਈ ਤੇਲ ਦੀਆਂ ਕੀਮਤਾਂ ਘਟਾਈਆਂ ਸਨ ਅਤੇ ਹੁਣ ਚੋਣਾਂ ਖਤਮ ਹੋ ਰਹੀਆਂ ਹਨ, ਇਸ ਲਈ ਪੈਟਰੋਲ ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਧਣੀਆਂ ਸ਼ੁਰੂ ਹੋ ਗਈਆਂ ਹਨ।