ਰਾਹੁਲ ਗਾਂਧੀ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰਾਹੁਲ ਗਾਂਧੀ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਉਨ੍ਹਾਂ ਦੇ ਜੱਦੀ ਪਿੰਡ 'ਚ ਮੁਲਾਕਾਤ ਕੀਤੀ। ਉਹ ਪਹਿਲਾਂ ਚੰਡੀਗੜ੍ਹ ਪਹੁੰਚ 'ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਨਾਲ ਲੈ ਕੇ ਮੂਸਾ ਪਿੰਡ ਲਈ ਰਵਾਨਾ ਹੋਏ। ਰਾਹੁਲ ਗਾਂਧੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰ ਰਹੇ ਹਨ।

ਦੱਸ ਦਈਏ ਕਿ ਆਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਸਿੱਧੂ ਮੂਸੇਵਾਲਾ ‌ਦੇ ਘਰ ਦੁੱਖ ਦਾ ਪ੍ਰਗਟਾਵਾ ਕਰਨ ਲਈ ਪੁੱਜੇ। ਜਿਕਰਯੋਗ ਹੈ ਕਿ ਪੰਜਾਬ ਦੇ ਮਾਨਸਾ ਜ਼ਿਲ੍ਹੇ 'ਚ ਅਣਪਛਾਤੇ ਹਮਲਾਵਰਾਂ ਨੇ ਗਾਇਕ ਤੋਂ ਅਦਾਕਾਰ-ਰਾਜਨੇਤਾ ਬਣੇ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ।