PM Modi ‘ਤੇ ਬੋਲੇ ਰਾਹੁਲ ਗਾਂਧੀ, “ਅਸੀਂ ਵਰਲਡ ਕੱਪ ਜਿੱਤ ਜਾਂਦੇ ਪਰ ਪਨੌਤੀ ਨੇ…”

by jaskamal

ਪੱਤਰ ਪ੍ਰੇਰਕ : ਰਾਜਸਥਾਨ ਦੇ ਜਲੌਰ 'ਚ ਚੋਣ ਪ੍ਰਚਾਰ ਕਰਨ ਪਹੁੰਚੇ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਵਿਸ਼ਵ ਕੱਪ ਫਾਈਨਲ 'ਚ ਭਾਰਤ ਦੀ ਹਾਰ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਚੋਣ ਪ੍ਰਚਾਰ ਦੌਰਾਨ ਪ੍ਰਧਾਨ ਮੰਤਰੀ 'ਤੇ ਤਿੱਖਾ ਨਿਸ਼ਾਨਾ ਸਾਧਿਆ। ਰਾਹੁਲ ਨੇ ਕਿਹਾ, "ਚੰਗੇ ਭਲ ਸਾਡੇ ਮੁੰਡੇ ਵਿਸ਼ਵ ਕੱਪ ਜਿੱਤ ਸਕਦੇ ਸਨ, ਪਰ ਪਨੌਤੀ ਨੇ ਸਾਨੂੰ ਹਾਰ ਦਿੱਤਾ।"

ਦੱਸ ਦੇਈਏ ਕਿ ਰਾਹੁਲ ਗਾਂਧੀ ਚੋਣ ਪ੍ਰਚਾਰ ਲਈ ਇੱਕ ਜਨਸਭਾ ਨੂੰ ਸੰਬੋਧਿਤ ਕਰ ਰਹੇ ਸਨ, ਜਿਸ ਦੌਰਾਨ ਉਨ੍ਹਾਂ ਨੇ ਪੀਐਮ ਮੋਦੀ ਦਾ ਜ਼ਿਕਰ ਕਰਦੇ ਹੋਏ ਨਿਸ਼ਾਨਾ ਸਾਧਿਆ। ਇਸ ਦੌਰਾਨ ਜਨ ਸਭਾ 'ਚ ਮੌਜੂਦ ਕੁਝ ਲੋਕਾਂ ਨੇ ਪਨੌਤੀ ਪਨੌਤੀ ਦੇ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ।

ਮੈਚ 'ਚ ਹਾਰ ਤੋਂ ਬਾਅਦ 'ਪਨੌਤੀ' ਸ਼ਬਦ ਸੋਸ਼ਲ ਮੀਡੀਆ 'ਤੇ ਟ੍ਰੈਂਡ ਕਰ ਰਿਹਾ ਹੈ। ਮੈਚ ਦੌਰਾਨ ਅਹਿਮਦਾਬਾਦ ਦੇ ਸਟੇਡੀਅਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੌਜੂਦ ਸਨ। ਇਸ ਸਟੇਡੀਅਮ ਦਾ ਨਾਂ ਪ੍ਰਧਾਨ ਮੰਤਰੀ ਮੋਦੀ ਦੇ ਨਾਂ 'ਤੇ ਰੱਖਿਆ ਗਿਆ ਹੈ। ਰਾਹੁਲ ਨੇ ਦੋਸ਼ ਲਾਇਆ ਕਿ ਮੋਦੀ ਲੋਕਾਂ ਦਾ ਧਿਆਨ ਭਟਕਾਉਂਦੇ ਹਨ ਜਦਕਿ ਉਦਯੋਗਪਤੀ ਅਡਾਨੀ ਆਪਣੀਆਂ ਜੇਬਾਂ ਭਰਦੇ ਹਨ। ਉਨ੍ਹਾਂ ਕਿਹਾ ਕਿ ਮੋਦੀ "ਟੀਵੀ 'ਤੇ ਆ ਕੇ 'ਹਿੰਦੂ-ਮੁਸਲਿਮ' ਕਹਿੰਦੇ ਹਨ ਅਤੇ ਕਦੇ ਕ੍ਰਿਕਟ ਮੈਚ ਦੇਖਣ ਜਾਂਦੇ ਹਨ। ਇਹ ਵੱਖਰੀ ਗੱਲ ਹੈ, ਹਰਵਾ ਦੀਆ… ਪਨੌਤੀ।"