ਨਵੀਂ ਦਿੱਲੀ(ਦੇਵ ਇੰਦਰਜੀਤ): ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੱਜ ਦੇਸ਼ ਵਿਚ ਚੱਕਾ ਜਾਮ ਕੀਤਾ ਗਿਆ। ਸੰਯੁਕਤ ਕਿਸਾਨ ਮੋਰਚਾ ਨੇ ਦੇਸ਼ ਭਰ 'ਚ ਅੱਜ ਦੁਪਹਿਰ 12 ਵਜੇ ਤੋਂ 3 ਵਜੇ ਤਕ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਉੱਥੇ ਹੀ ਹੁਣ ਕਾਂਗਰਸ ਲੀਡਰ ਰਾਹੁਲ ਗਾਂਧੀ ਨੇ ਕਿਸਾਨਾਂ ਦੇ ਚੱਕਾ ਜਾਮ ਦਾ ਸਮਰਥਨ ਕੀਤਾ ਹੈ। ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ," ਕਿਸਾਨਾਂ ਦਾ ਸ਼ਾਂਤੀਪੂਰਵਕ ਅੰਦੋਲਨ ਦੇਸ਼ਹਿਤ 'ਚ ਹੈ। ਰਾਹੁਲ ਨੇ ਖੇਤੀ ਕਾਨੂੰਨਾਂ ਨੂੰ ਨਾ ਸਿਰਫ਼ ਕਿਸਾਨ, ਮਜਦੂਰਾਂ ਲਈ ਘਾਤਕ ਦੱਸਿਆ ਬਲਕਿ ਦੇਸ਼ ਦੀ ਜਨਤਾ ਲਈ ਵੀ ਘਾਤਕ ਕਰਾਰ ਦਿੱਤਾ।"

