ਰਾਹੁਲ ਗਾਂਧੀ ਮੰਗਲਵਾਰ ਮੂਸੇਵਾਲਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

by jaskamal

ਨਿਊਜ਼ ਡੈਸਕ: ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਮੰਗਲਵਾਰ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਜਾ ਕੇ ਉਸ ਦੇ ਪਰਿਵਾਰ ਨਾਲ ਮੁਲਾਕਾਤ ਕਰ ਸਕਦੇ ਹਨ। ਸੂਤਰਾਂ ਦਾ ਕਹਿਣਾ ਹੈ ਕਿ ਰਾਹੁਲ ਗਾਂਧੀ ਮਾਨਸਾ ਜਾ ਕੇ ਪੰਜਾਬੀ ਗਾਇਕ ਮੂਸੇਵਾਲਾ ਦੇ ਪਰਿਵਾਰ ਨੂੰ ਮਿਲ ਸਕਦੇ ਹਨ।

 ਤੁਹਾਨੂੰ ਦੱਸ ਦੇਈਏ ਮਾਨਸਾ ਦੇ ਪਿੰਡ ਜਵਾਹਰਕੇ 'ਚ 29 ਮਈ ਦਿਨ ਐਤਵਾਰ ਸ਼ਾਮ 5.30 ਵਜੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਮੂਸੇਵਾਲਾ 'ਤੇ ਕਰੀਬ 40 ਰਾਉਂਡ ਫਾਇਰ ਕੀਤੇ ਗਏ। ਮੂਸੇਵਾਲਾ ਦੇ ਸਰੀਰ 'ਤੇ 19 ਜ਼ਖ਼ਮ ਸਨ। ਇਨ੍ਹਾਂ ਵਿੱਚੋਂ 7 ਗੋਲੀਆਂ ਮੂਸੇਵਾਲਾ ਨੂੰ ਲੱਗੀਆਂ।