‘ਅਗਨੀਪਥ’ ਸਕੀਮ ਨੂੰ ਲੈ ਕੇ ਰਾਹੁਲ ਗਾਂਧੀ ਦਾ ਵੱਡਾ ਬਿਆਨ, ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫੌਜ ਦੀ ਭਰਤੀ ਲਈ ਨਵੀਂ ਯੋਜਨਾ 'ਅਗਨੀਪਥ' ਦੇ ਖਿਲਾਫ ਕਈ ਰਾਜਾਂ 'ਚ ਹਿੰਸਕ ਵਿਰੋਧ ਪ੍ਰਦਰਸ਼ਨਾਂ ਦੇ ਵਿਚਕਾਰ, ਕਈ ਕੇਂਦਰੀ ਮੰਤਰੀਆਂ 'ਤੇ ਮੁੱਖ ਮੰਤਰੀਆਂ ਨੇ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਨਵੇਂ ਰਾਹ ਖੁੱਲ੍ਹਣਗੇ। ਵਿਰੋਧ ਵਿਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਬੇਨਤੀ ਕੀਤੀ ਕਿ ਉਹ ਭੜਕਾਉਣ ਵਾਲੇ ਤੱਤਾਂ ਦੇ ਝਾਂਸੇ 'ਚ ਨਾ ਆਉਣ।

ਰਾਹੁਲ ਗਾਂਧੀ ਨੇ ਕਿਹਾ ਅੰਦੋਲਨ ਕਰ ਰਹੇ ਵਿਦਿਆਰਥੀਆਂ ਵਿਰੁੱਧ ਤਾਕਤ ਦੀ ਵਰਤੋਂ ਨਾ ਕਰਨ ਲਈ ਕਿਹਾ ਗਿਆ ਹੈ, ਪਰ ਉਨ੍ਹਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਸਮਝਾਉਣ ਲਈ ਕਿਹਾ ਗਿਆ ਹੈ। ਕੇਂਦਰ ਵੱਲੋਂ ਸਾਢੇ 17 ਤੋਂ 23 ਸਾਲ ਦੇ ਨੌਜਵਾਨਾਂ ਨੂੰ ਚਾਰ ਸਾਲ ਦੇ ਠੇਕੇ ’ਤੇ ਫੌਜ 'ਚ ਭਰਤੀ ਕਰਨ ਲਈ ਸ਼ੁਰੂ ਕੀਤੀ ਗਈ ‘ਅਗਨੀਪਥ ਸਕੀਮ’ ਦਾ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਰੋਧ ਕਰਦਿਆਂ ਨੌਜਵਾਨ ਉਮੀਦਵਾਰਾਂ ਨੇ ਲਗਾਤਾਰ ਪ੍ਰਦਰਸ਼ਨ ਕੀਤਾ।