ਪੰਜਾਬ ਸਣੇ ਕਈ ਜ਼ਿਲ੍ਹਿਆਂ ‘ਚ ਬਾਰਿਸ਼, ਜਾਣੋ 2 ਦਿਨ ਕਿਵੇਂ ਹੋਵੇਗਾ ਮੌਸਮ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ ) : ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਤੇਜ਼ ਹਵਾਵਾਂ ਨਾਲ ਮੀਂਹ ਪੈ ਰਿਹਾ ਹੈ। ਲੁਧਿਆਣਾ, ਜਲੰਧਰ, ਹੁਸ਼ਿਆਰਪੁਰ, ਪਠਾਨਕੋਟ ਸਮੇਤ ਕਈ ਜ਼ਿਲ੍ਹਿਆਂ 'ਚ ਪਿਛਲੇ 4 ਘੰਟਿਆਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਮੀਂਹ ਤੇ ਤੇਜ਼ ਹਵਾਵਾਂ ਕਾਰਨ ਸ਼ਹਿਰ 'ਚ ਠੰਢ ਵਧ ਗਈ ਹੈ।

ਮੌਸਮ ਵਿਭਾਗ ਅਨੁਸਾਰ ਅੱਜ ਪੂਰਾ ਦਿਨ ਬੱਦਲਵਾਈ ਰਹਿ ਸਕਦੀ ਹੈ ਅਤੇ ਮੀਂਹ ਜਾਰੀ ਰਹੇਗੀ। ਆਉਣ ਵਾਲੇ ਦਿਨਾਂ 'ਚ ਸਥਿਤੀ ਸਾਫ਼ ਹੋਣ ਦੇ ਕੋਈ ਸੰਕੇਤ ਨਹੀਂ ਹਨ। ਮੀਂਹ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਮੀਂਹ ਕਾਰਨ ਹੁਣ ਦਿਨ ਦੇ ਤਾਪਮਾਨ 'ਚ ਵੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।