ਮੀਂਹ ਨੇ ਮਚਾਈ ਤਬਾਹੀ, ਡਿੱਗੀ ਚਾਰ ਮੰਜ਼ਿਲਾ ਇਮਾਰਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਿਮਾਚਲ ਪ੍ਰਦੇਸ਼ 'ਚ ਭਾਰੀ ਮੀਂਹ ਕਾਰਨ ਜਾਨੀ ਤੇ ਮਾਲੀ ਨੁਕਸਾਨ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਕੁੱਲੂ ਤੇ ਬਿਲਾਸਪੁਰ 'ਚ ਵੱਡੇ ਬੱਦਲ ਫਟਣ ਦੇ ਨਾਲ ਚੰਬਾ, ਮੰਡੀ ਤੇ ਸ਼ਿਮਲਾ ਜ਼ਿਲ੍ਹਿਆਂ 'ਚ ਭਾਰੀ ਨੁਕਸਾਨ ਤੋਂ ਬਾਅਦ ਹੁਣ ਸ਼ਿਮਲਾ ਜ਼ਿਲ੍ਹੇ ਦੇ ਚੌਪਾਲ ਵਿੱਚ ਇੱਕ ਚਾਰ ਮੰਜ਼ਿਲਾ ਇਮਾਰਤ ਢਹਿ ਗਈ ਹੈ। ਇਸ ਘਟਨਾ ਨਾਲ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਘਟਨਾ ਦੇ ਸਮੇਂ ਇਮਾਰਤ ਵਿੱਚ ਕੋਈ ਵੀ ਵਿਅਕਤੀ ਮੌਜੂਦ ਨਹੀਂ ਸੀ। ਯੂਕੋ ਬੈਂਕ ਦੀ ਸ਼ਾਖਾ ਦੇ ਨਾਲ ਇਮਾਰਤ ਵਿੱਚ ਰੈਸਟੋਰੈਂਟ ਅਤੇ ਢਾਬੇ ਵੀ ਚੱਲ ਰਹੇ ਸਨ।