ਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀ, ਲੁਧਿਆਣਾ ਤੋਂ ਰਾਜਾ ਵੜਿੰਗ ਨੂੰ ਐਲਾਨਿਆਂ ਉਮੀਦਵਾਰ

by jagjeetkaur

ਲੋਕ ਸਭਾ ਚੋਣਾਂ ਨੂੰ ਕੁਝ ਹੀ ਸਮਾਂ ਬਾਕੀ ਬਚਿਆ ਹੈ। ਅਜਿਹੇ ਵਿਚ ਚੋਣ ਮੈਦਾਨ ਭਖਿਆ ਹੋਇਆ ਹੈ। ਹਰੇਕ ਪਾਰਟੀ ਵੱਲੋਂ ਆਪਣੇ ਉਮੀਦਵਾਰ ਮੈਦਾਨ ਵਿਚ ਉਤਾਰੇ ਜਾ ਰਹੇ ਹਨ। ਇਸੇ ਤਹਿਤ ਲੋਕ ਸਭ ਚੋਣਾਂ 2024 ਲਈ ਪੰਜਾਬ ਕਾਂਗਰਸ ਵੱਲੋਂ ਉਮੀਦਵਾਰਾਂ ਦੀ ਤੀਜੀ ਲਿਸਟ ਜਾਰੀ ਕਰ ਦਿੱਤੀ ਗਈ ਹੈ।

ਕਾਂਗਰਸ ਵੱਲੋਂ ਚੋਣਾਂ ਲਈ 4 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਾਰੀ ਕੀਤੀ ਗਈ ਸੂਚੀ ਅਨੁਸਾਰ ਲੁਧਿਆਣਾ ਤੋਂ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸ ਦੇ ਨਾਲ ਹੀ ਖਡੂਰ ਸਾਹਿਬ ਤੋਂ ਕੁਲਬੀਰ ਸਿੰਘ ਜ਼ੀਰਾ ਚੋਣ ਲੜਨਗੇ। ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ ਨੂੰ ਟਿਕਟ ਦਿੱਤੀ ਗਈ ਹੈ। ਅਨੰਦਪੁਰ ਸਾਹਿਬ ਤੋਂ ਵਿਜੈ ਇੰਦਰ ਸਿੰਗਲਾ ਨੂੰ ਉਮੀਦਵਾਰ ਬਣਾਇਆ ਗਿਆ ਹੈ।

More News

NRI Post
..
NRI Post
..
NRI Post
..