ਮੂਸੇਵਾਲਾ ਕਤਲ ਮਾਮਲੇ ‘ਚ ਰਾਜਾ ਵੜਿੰਗ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਪੰਜਾਬ ਕਾਂਗਰਸ ਦੇ ਵਫ਼ਦ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ 'ਚ ਨੂੰ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ। ਰਾਜਾ ਵੜਿੰਗ ਨੇ ਦੱਸਿਆ ਕਿ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਜਾਂਚ ਐੱਨ. ਆਈ. ਏ. ਤੋਂ ਕਰਵਾਉਣ ਦੀ ਮੰਗ ਕੀਤੀ ਹੈ।

ਰਾਜਾ ਵੜਿੰਗ ਦੇ ਨਾਲ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਸਨ, ਜਿਨ੍ਹਾਂ ਨੇ ਪੰਜਾਬ ਸਰਕਾਰ 'ਤੇ ਕਈ ਤਰ੍ਹਾਂ ਦੇ ਸਵਾਲ ਚੁੱਕੇ ਹਨ। ਇਸ ਦੇ ਨਾਲ ਹੀ ਲੁਧਿਆਣਾ 'ਚ ਬੱਸ ਕੰਡਕਟਰ ਨਾਲ ਹੋਈ ਲੁੱਟ ਬਾਰੇ ਬੋਲਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕੀ ਹੈ।