ਤਜਿੰਦਰ ਬੱਗਾ ਮਾਮਲੇ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਭਾਜਪਾ ਆਗੂ ਤਜਿੰਦਰ ਬੱਗਾ ਤੇ ਮਸ਼ਹੂਰ ਕਵੀ ਕੁਮਾਰ ਵਿਸ਼ਵਾਸ ਖਿਲਾਫ ਦਰਜ ਮਾਮਲੇ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਨਾਲ ਆਪ ਪਾਰਟੀ ਨੂੰ ਵੱਡਾ ਝੱਟਕਾ ਲੱਗਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਟਵੀਟ ਕਰਕੇ ਹਾਈ ਕੋਰਟ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ । ਰਾਜਾ ਵੜਿੰਗ ਨੇ ਕਿਹਾ ਮਾਨਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਕਵੀ ਕੁਮਾਰ ਵਿਸ਼ਵਾਸ ਤੇ ਭਾਜਪਾ ਆਗੂ ਤਜਿੰਦਰ ਖਿਲਾਫ ਦਰਜ ਮਾਮਲੇ ਨੂੰ ਰੱਦ ਕਰ ਦਿੱਤਾ ਗਿਆ ਹੈ । ਰਾਜਾ ਵੜਿੰਗ ਨੇ ਆਪ ਸਰਕਾਰ 'ਤੇ ਨਿਸ਼ਾਨਾ ਸਾਧੇ ਕਿਹਾ ਪੰਜਾਬ ਦੀ ਆਪ ਬਦਲਾਖੋਰੀ ਦੀ ਨੀਅਤ ਨਾਲ ਅਜਿਹੇ ਮਾਮਲੇ ਦਰਜ ਕਰਵਾਉਂਦੇ ਹਨ। ਰਾਜਾ ਵੜਿੰਗ ਨੇ ਕਿਹਾ ਮੈ ਆਸ ਕਰਦਾ ਹਾਂ ਕਿ ਸਰਕਾਰ ਨੇ ਇਸ ਤੋਂ ਸਬਕ ਮਿਲਿਆ ਹੋਵੇਗਾ ।